19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨੀ ਜ਼ਰੂਰੀ –ਪ੍ਰਦੀਪ ਸਿੰਘ ਭੁੱਲਰ

ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)-ਭਾਰਤੀ ਜਨਤਾ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ, ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਇੱਕ ਠੋਸ ਨੀਤੀ ਅਤੇ ਦੂਰਅੰਦੇਸ਼ੀ ਵਾਲੀ ਸਰਕਾਰ ਦੀ ਲੋੜ ਹੈ।

ਅਜੀਤ ਡੈਸਕ 19-10-2026
ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)-ਭਾਰਤੀ ਜਨਤਾ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ, ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਇੱਕ ਠੋਸ ਨੀਤੀ ਅਤੇ ਦੂਰਅੰਦੇਸ਼ੀ ਵਾਲੀ ਸਰਕਾਰ ਦੀ ਲੋੜ ਹੈ। ਸ: ਭੁੱਲਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਸਰਕਾਰਾਂ ਨੂੰ ਮੌਕੇ ਦਿੱਤੇ ਹਨ ਪਰ ਸੂਬੇ ਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਕਰਨ ਲਈ ਹੁਣ ਵਿਕਾਸ ਨੂੰ ਪਹਿਲ ਦੇਣ ਵਾਲੀ ਸਿਆਸਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣੇ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਨਵੇਂ ਨਿਵੇਸ਼ ਲਿਆਉਣ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਭਾਵਸ਼ਾਲੀ ਯੋਜਨਾਬੰਦੀ ਦੀ ਲੋੜ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੇ ਨਵੇਂ ਰਾਹ ’ਤੇ ਲਿਜਾਣਾ ਸਮੇਂ ਦੀ ਮੰਗ ਹੈ। ੁੱਲਰ
ਪਿਛਲੀ ਖ਼ਬਰ ਵਿਜੀਲੈਂਸ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਜੋਧੇ ’ਚ ਦਸਤਕ ਅਗਲੀ ਖ਼ਬਰ ਨੌਜਵਾਨਾਂ ਨੂੰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਜੋਧ ਸਿੰਘ ਸਮਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।