ਸੁੱਖ ਔਜਲਾ ਵਲੋਂ ਰਾਮਲੀਲ੍ਹਾ ਦੀ 8ਵੀਂ ਨਾਈਟ ‘ਲੰਕਾ ਦਹਿਨ’ ਦਾ ਉਦਘਾਟਨ
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਰਾਮਲੀਲ੍ਹਾ ਗਰਾਊਂਡ ਸ਼ਿਵ ਮੰਦਿਰ ਵਿਖੇ ਖੇਡੀ ਜਾ ਰਹੀ ਰਾਮਲੀਲ੍ਹਾ ਦੀ 8ਵੀਂ ਨਾਈਟ ‘ਲੰਕਾ ਦਹਿਨ’ ਦਾ ਉਦਘਾਟਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਲੱਬ ਦੇ ਪ੍ਰਬੰਧਕਾਂ ਵਲੋਂ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਜਿਉਂਦਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਰਾਮਲੀਲ੍ਹਾ ਗਰਾਊਂਡ ਸ਼ਿਵ ਮੰਦਿਰ ਵਿਖੇ ਖੇਡੀ ਜਾ ਰਹੀ ਰਾਮਲੀਲ੍ਹਾ ਦੀ 8ਵੀਂ ਨਾਈਟ ‘ਲੰਕਾ ਦਹਿਨ’ ਦਾ ਉਦਘਾਟਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਲੱਬ ਦੇ ਪ੍ਰਬੰਧਕਾਂ ਵਲੋਂ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਜਿਉਂਦਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਸੁੱਖ ਔਜਲਾ ਨੇ ਕਿਹਾ ਕਿ ਰਾਮਲੀਲ੍ਹਾ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਿਆ ਜਾ ਸਕਦਾ ਹੈ। ਇਸ ਦੌਰਾਨ ਕਲੱਬ ਦੇ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਅਤੇ ਸੀਨੀਅਰ ਆਗੂ ਐਡਵੋਕੇਟ ਸੰਦੀਪ ਕੌਸ਼ਲ ਵਲੋਂ ਸੁਖਜਿੰਦਰ ਸਿੰਘ ਸੁੱਖ ਔਜਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਅਰਵਿੰਦਰ ਸਿੰਘ ਮਾਨ, ਆੜਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ, ਹਰਜਿੰਦਰ ਸਿੰਘ ਬਾਜਵਾ, ਰਮਨਦੀਪ ਸਿੰਘ ਗ੍ਰੰਥਗੜ, ਆੜਤੀ ਸੁਖਬੀਰ ਸਿੰਘ ਸੰਧੂ ਰਿਆੜ, ਆੜਤੀ ਨਿਹਾਲ ਸਿੰਘ, ਕਰਨ ਗੁੱਝਾਪੀਰ, ਅਵਤਾਰ ਸਿੰਘ ਫੌਜੀ ਵੰਝਾਂਵਾਲਾ, ਨਿਆਮਤ ਮਸੀਹ ਸੂਫ਼ੀ, ਮੁਖਤਾਰ ਸਿੰਘ ਬਾਊ ਸ਼ਾਹ ਨੰਗਲ, ਜਸ਼ਨ ਨਿੱਝਰ ਅਤੇ ਦਿਲਸ਼ੇਰ ਸਿੰਘ ਆਦਿ ਹਾਜ਼ਰ ਸਨ।