20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸੰਬੰਧੀ ਸਕੂਲ ਮੁਕਾਬਲੇ ਕਰਵਾਏ

ਜੰਡਿਆਲਾ ਗੁਰੂ, 19 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਜੰਡਿਆਲਾ ਗੁਰੂ ਡਾ.

ਅਜੀਤ ਡੈਸਕ 20-10-2026
ਜੰਡਿਆਲਾ ਗੁਰੂ, 19 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਜੰਡਿਆਲਾ ਗੁਰੂ ਡਾ. ਨਵਤੇਜ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲ੍ਹੀਆਂ ਵਿਖੇ ਸੀ ਆਰ ਐਮ ਸਕੀਮ ਅਧੀਨ ਆਈ.ਈ.ਸੀ. ਕੰਪੋਨੈਂਟ ਤਹਿਤ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਨਾੜ ਨੂੰ ਅੱਗ ਨਾਂ ਲਗਾਉਣ ਸੰਬੰਧੀ ਸਕੂਲ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਦੌਰਾਨ ਲੇਖ ਮੁਕਾਬਲੇ ਵਿਚ ਮਨਦੀਪ ਕੌਰ, ਜਸਕਰਨ ਸਿੰਘ ਅਤੇ ਪਲਕ ਸੰਧੂ ਵਲੋਂ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕੀਤਾ ਗਿਆ। ਭਾਸ਼ਣ ਮੁਕਾਬਲੇ ਵਿਚ ਜਸ਼ਨਦੀਪ ਸਿੰਘ, ਸੋਹੇਲ ਕੁਮਾਰ ਅਤੇ ਸਿਮਰਨਜੀਤ ਕੌਰ ਵਲੋਂ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕੀਤਾ ਗਿਆ ਅਤੇ ਪੇਂਟਿੰਗ ਮੁਕਾਬਲੇ ਵਿਚ ਅਵਿਨਾਸ਼ ਸਿੰਘ, ਜੁਗਰਾਜ ਸਿੰਘ ਅਤੇ ਸ਼ਰਨਜੀਤ ਕੌਰ ਵਲੋ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਹਾਸਿਲ ਕੀਤਾ ਗਿਆ। ਇਸ ਮੌਕੇ ਡਾ. ਸੁਖਰਾਜ ਸਿੰਘ ਸਿੱਧੂ ਖੇਤੀਬਾੜੀ ਵਿਕਾਸ ਅਫਸਰ ਜੰਡਿਆਲਾ ਗੁਰੂ ਵਲੋਂ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਆ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਉਪਕਾਰ ਸਿੰਘ ਖੇਤੀਬਾੜੀ ਉਪ-ਨਿਰੀਖਕ, ਪਰਮਜੀਤ ਕੌਰ ਪ੍ਰਿੰਸੀਪਲ, ਸੁਖਜਿੰਦਰ ਕੌਰ, ਰਣਜੀਤ ਸਿੰਘ ਮਾਸਟਰ, ਦਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੀ ਵਿਦਿਆਰਥਣ ਗੁਰ ਅਸੀਸ ਕੌਰ ਨੇ ਖੇਡਾਂ ਵਿਚ ਚਾਰ ਸੋਨੇ ਦੇ ਤਗਮੇ ਜਿੱਤੇ ਅਗਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਸੰਗਰੂਰ ਵਿਖੇ ਧਰਨਾ 23 ਨੂੰ– ਬਲਜੀਤ ਕੌਰ, ਸੁਖਰਾਜ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।