ਪਰਵਿੰਦਰ ਸਿੰਘ ਝੋਟੇ ਦੇ ਕਤਲ ਖ਼ਿਲਾਫ ਰਈਆ ਵਿਖੇ ਨਸ਼ਾ ਵਿਰੋਧੀ ਰੈਲੀ
ਰਈਆ, 20 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਬਣੀ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਹਲਕਾ ਬਾਬਾ ਬਕਾਲਾ ਦੇ ਕਸਬਾ ਰਈਆ ਵਿਖੇ ਵੱਖ ਵੱਖ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਨਿਰਮਲ ਸਿੰਘ ਭਿੰਡਰ, ਰਵਿੰਦਰ ਸਿੰਘ ਛੱਜਲਵੱਡੀ, ਦਲਬੀਰ ਸਿੰਘ ਬੇਦਾਦਪੁਰ, ਪਰਮਜੀਤ ਕੌਰ ਮਾਨ, ਗੁਰਨਾਮ ਸਿੰਘ ਭਿੰਡਰ ਅਤੇ ਦਲਬੀਰ ਸਿੰਘ ਜੌਹਲ ਦੀ ਅਗਵਾਈ ਹੇਠ ਸਾਂਝੇ ਤੌਰ ’ਤੇ ਭਗਵੰਤ ਮਾਨ ਸਰਕਾਰ ਵਿਰੁੱਧ ਰੈਲੀ ਕਰਨ ਉਪਰੰਤ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਜਰਮਨਜੀਤ ਸਿੰਘ ਛੱਜਲਵੱਡੀ, ਗੁਰਮੇਜ ਸਿੰਘ ਤਿੰਮੋਵਾਲ, ਯੁਧਬੀਰ ਸਿੰਘ ਸਰਜਾ, ਪਲਵਿੰਦਰ ਸਿੰਘ ਮਹਿਸਮਪੁਰ, ਤਰਸੇਮ ਸਿੰਘ ਬੇਦਾਦਪੁਰ, ਅਜੀਤਪਾਲ ਸਿੰਘ, ਹਰਪ੍ਰੀਤ ਸਿੰਘ ਬੁਟਾਰੀ, ਧਰਮ ਸਿੰਘ ਧਿਆਨਪੁਰ, ਸਰਬਜੀਤ ਕੌਰ ਛੱਜਲਵੱਡੀ ਅਤੇ ਜੈਮਲ ਸਿੰਘ ਨੇ ਕਿਹਾ ਕਿ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕ਼ਤਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਸਲੀਅਤ ਨੂੰ ਲੋਕਾਂ ਸਾਹਮਣੇ ਨੰਗਾ ਕਰ ਦਿੱਤਾ ਹੈ।
ਪ
ਪਰਵਿੰਦਰ ਸਿੰਘ ਝੋਟੇ ਦੇ ਕਤਲ ਖ਼ਿਲਾਫ਼ ਰਈਆ ਵਿਖੇ ਨਸ਼ਾ ਵਿਰੋਧੀ ਰੈਲੀ ਅਤੇ ਰੋਸ ਮਾਰਚ ਕੱਢੇ ਜਾਣ ਦੇ ਵੱਖ-2 ਦ੍ਰਿਸ਼। ਤਸਵਿਰਾਂ : ਸ਼ਰਨਬੀਰ ਸਿੰਘ ਕੰਗ
21-10-2026
ਰਈਆ, 20 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਬਣੀ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਹਲਕਾ ਬਾਬਾ ਬਕਾਲਾ ਦੇ ਕਸਬਾ ਰਈਆ ਵਿਖੇ ਵੱਖ ਵੱਖ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਨਿਰਮਲ ਸਿੰਘ ਭਿੰਡਰ, ਰਵਿੰਦਰ ਸਿੰਘ ਛੱਜਲਵੱਡੀ, ਦਲਬੀਰ ਸਿੰਘ ਬੇਦਾਦਪੁਰ, ਪਰਮਜੀਤ ਕੌਰ ਮਾਨ, ਗੁਰਨਾਮ ਸਿੰਘ ਭਿੰਡਰ ਅਤੇ ਦਲਬੀਰ ਸਿੰਘ ਜੌਹਲ ਦੀ ਅਗਵਾਈ ਹੇਠ ਸਾਂਝੇ ਤੌਰ ’ਤੇ ਭਗਵੰਤ ਮਾਨ ਸਰਕਾਰ ਵਿਰੁੱਧ ਰੈਲੀ ਕਰਨ ਉਪਰੰਤ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਜਰਮਨਜੀਤ ਸਿੰਘ ਛੱਜਲਵੱਡੀ, ਗੁਰਮੇਜ ਸਿੰਘ ਤਿੰਮੋਵਾਲ, ਯੁਧਬੀਰ ਸਿੰਘ ਸਰਜਾ, ਪਲਵਿੰਦਰ ਸਿੰਘ ਮਹਿਸਮਪੁਰ, ਤਰਸੇਮ ਸਿੰਘ ਬੇਦਾਦਪੁਰ, ਅਜੀਤਪਾਲ ਸਿੰਘ, ਹਰਪ੍ਰੀਤ ਸਿੰਘ ਬੁਟਾਰੀ, ਧਰਮ ਸਿੰਘ ਧਿਆਨਪੁਰ, ਸਰਬਜੀਤ ਕੌਰ ਛੱਜਲਵੱਡੀ ਅਤੇ ਜੈਮਲ ਸਿੰਘ ਨੇ ਕਿਹਾ ਕਿ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕ਼ਤਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਸਲੀਅਤ ਨੂੰ ਲੋਕਾਂ ਸਾਹਮਣੇ ਨੰਗਾ ਕਰ ਦਿੱਤਾ ਹੈ। ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਰੈਲੀ ਵਿਚ ਸਵਿੰਦਰ ਸਿੰਘ ਖਹਿਰਾ, ਵਿਪਨ ਰਿਖੀ, ਸੁੱਖਾ ਸਿੰਘ ਲੋਹਗੜ੍ਹ, ਸ਼ਰਨਜੀਤ ਸਿੰਘ ਨਿਰੰਜਨਪੁਰ, ਪ੍ਰਗਟ ਸਿੰਘ ਟੌਂਗ, ਨਵਤੇਜ ਸਿੰਘ ਜੱਬੋਵਾਲ, ਕੈਪਟਨ ਭਗਵੰਤ ਸਿੰਘ ਜੱਲੂਪੁਰ, ਸੁਖਦੇਵ ਸਿੰਘ ਉਮਰਾਨੰਗਲ ਆਦਿ ਨੇ ਵੀ ਸੰਬੋਧਨ ਕੀਤਾ।