21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਜਨਾਲਾ ਵਿਖੇ ਵਿਧਾਇਕ ਧਾਲੀਵਾਲ ਨੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ

ਅਜਨਾਲਾ ਵਿਖੇ ਵਿਧਾਇਕ ਧਾਲੀਵਾਲ ਨੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ

ਅਜੀਤ ਡੈਸਕ 21-10-2026

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅਜਨਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੁਸਾਇਟੀ ਦੀ ਗਰਾਊਂਡ ਵਿਚ ਦੁਸਹਿਰੇ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿਨ ਢਲਦਿਆਂ ਹੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਆਦਮ ਕੱਦ ਪੁਤਲਿਆਂ ਨੂੰ ਅਗਨ ਭੇਟ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਵਿਧਾਇਕ ਸ. ਧਾਲੀਵਾਲ ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਸਾਡੇ ਸਮਾਜ ਵਿਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਪਿਆਰ ਨੂੰ ਹੋਰ ਮਜ਼ਬੂਤ ਕਰਦੇ ਹਨ । ਉਨ੍ਹਾਂ ਅੱਗੇ ਕਿਹਾ ਕਿ ਮੇਰੀ ਕਾਮਨਾ ਹੈ ਕਿ ਅਜਨਾਲਾ ਸ਼ਹਿਰ ਤਰੱਕੀ ਕਰੇ, ਆਪਸੀ ਭਾਈਚਾਰਾ ਮਜ਼ਬੂਤ ਹੋਵੇ । ਸਮਾਗਮ ਦੌਰਾਨ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਤੇ ਐਡਵੋਕੇਟ ਸੰਦੀਪ ਕੌਸਲ ਸਮੇਤ ਹੋਰਨਾਂ ਅਹੁਦੇਦਾਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਆਈਆਂ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਰਾਮਲੀਲਾ ਦੇ ਪਾਤਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਤੋਂ ਇਲਾਵਾ ਨਿਊ ਸ਼ਿਵ ਸੰਕਟ ਡਰਾਮਾਟਿਕ ਕਲੱਬ ਦੇ ਪ੍ਰਧਾਨ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਪ੍ਰਵੀਨ ਕੁਮਾਰ ਅਰੋੜਾ ਨੂੰ ਕਲੱਬ ਦੀ ਤਰਫੋਂ ‘ਰਾਮਲੀਲ੍ਹਾ ਗੌਰਵ ਸਨਮਾਨ’ ਦੇ ਕੇ ਨਿਵਾਜਿਆ। ਇਸ ਮੌਕੇ ਡੀ.ਐੱਸ.ਪੀ ਅਜਨਾਲਾ ਧਰਮਿੰਦਰ ਕਲਿਆਣ, ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਕਮੇਟੀ ਦੇ ਮੈਂਬਰ ਐਡਵੋਕੇਟ ਮਨਜੀਤ ਸਿੰਘ ਨਿੱਝਰ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ, ਐਡਵੋਕੇਟ ਪਰਮਿੰਦਰ ਸਿੰਘ ਨਿੱਝਰ, ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਬੰਟਾ, ਪ੍ਰਧਾਨ ਰੂਪ ਲਾਲ ਮਦਾਨ, ਪ੍ਰਧਾਨ ਗੁਰਮੀਤ ਸਿੰਘ ਨਿੱਝਰ, ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਪ੍ਰਧਾਨ ਮੰਗਲ ਸਿੰਘ ਨਿੱਝਰ, ਚੇਅਰਮੈਨ ਮੋਹਣ ਸਿੰਘ ਸਰਾਫ, ਰਮੇਸ਼ ਕੌਸ਼ਲ, ਬਾਬਾ ਗੁਰਨਾਮ ਸਿੰਘ, ਧਰਮਿੰਦਰ ਸਿੰਘ ਪ੍ਰਿੰਸ, ਵਿਜੇ ਸਰੀਨ, ਸਾਹਿਬ ਸਿੰਘ ਨਿੱਝਰ, ਹਰਪ੍ਰੀਤ ਸਿੰਘ ਸੋਹਲ ਸਮੇਤ ਹੋਰ ਹਾਜ਼ਰ ਸਨ। 

ਪਿਛਲੀ ਖ਼ਬਰ ਡਰਾਈਵਰ ਦੀ ਗਰਦਨ ’ਤੇ ਚਾਕੂ ਰੱਖ ਕੇ 32 ਹਜ਼ਾਰ ਰੁਪਏ ਖੋਹੇ ਅਗਲੀ ਖ਼ਬਰ 221 ਫੁੱਟ ਉੱਚੇ ਰਾਵਣ ਦੇ ਪੁਤਲੇ ਦਾ ਦਹਿਨ , ਲੱਖਾਂ ਲੋਕਾਂ ਨੇ ਵੇਖਿਆ ਦੁਸਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।