ਬਾਰ ਕੌਂਸਲ ਆਫ ਇੰਡੀਆ ਦੇ ਮੈਂਬਰ ਕਰਨਜੀਤ ਸਿੰਘ ਦਾ ਅੰਮ੍ਰਿਤਸਰ ਪੁੱਜਣ ’ਤੇ ਬਾਰ ਐਸੋਸੀਏਸ਼ਨ ਵਲੋਂ ਨਿੱਘਾ ਸਵਾਗਤ
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬਾਰ ਕੌਂਸਲ ਆਫ਼ ਇੰਡੀਆ ਦੇ ਮੈਂਬਰ ਵਜੋਂ ਨਿਯੁਕਤ ਹੋਣ ਉਪਰੰਤ ਅੰਮ੍ਰਿਤਸਰ ਪੁੱਜਣ ’ਤੇ ਕਰਨਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਹ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਨੇ ਦੱਸਿਆ ਕਿ ਲਗਭਗ 15 ਸਾਲਾਂ ਬਾਅਦ ਸੂਬੇ ਤੋਂ ਕੋਈ ਵਿਅਕਤੀ ਮੁੜ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਬਣਿਆ ਹੈ, ਜਿਸ ਨਾਲ ਕਾਨੂੰਨੀ ਭਾਈਚਾਰੇ ਵਿਚ ਮਾਣ ਅਤੇ ਖ਼ੁਸ਼ੀ ਦੀ ਲਹਿਰ ਹੈ।
ਅਜੀਤ ਡੈਸਕ
22-10-2026