ਮਜੀਠੀਆ ਵਲੋਂ ਹਲਕੇ ’ਚ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਗਗਨਦੀਪ ਭਕਨਾ
ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿੱਤੀਆਂ ਹਦਾਇਤਾਂ ਤਹਿਤ ਸਾਬਕਾ ਕੈਬਨਿਟ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ-ਪਿੰਡ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਪੂਰੀ ਤਰ੍ਹਾਂ ਚੜਤ ਬਰਕਰਾਰ ਹੈ ਅਤੇ ਵਿਰੋਧੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਂਨ ਵਾਂਗ ਖੜ੍ਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ ਨੇ ਕੀਤਾ।
ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ
23-10-2026