ਰਾਜਾਸਾਂਸੀ ਦੇ ਪਿੰਡ ਬੱਗਾ ਕਲਾਂ ਦੀ ਮਹਿਲਾ ਸਰਪੰਚ ਦੇ ਪਤੀ ਤੇ ਨਾਮਵਰ ਸਿਆਸਤਦਾਨ ਤੇਜਬੀਰ ਸਿੰਘ ਭੋਲਾ ਮਾਨ ਨੇ ਆਪ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਅਜਨਾਲਾ, ਰਾਜਾਸਾਂਸੀ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੇ ਸਿਆਸੀ ਝਟਕੇ ਦਾ ਸਾਹਮਣਾ ਕਰਨਾ ਪਿਆ ਜਦ ਜ਼ਿਲ੍ਹਾ ਅੰਮ੍ਰਿਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਦੇ ‘ਆਪ’ ਦੇ ਹਲਕਾ ਇੰਚਾਰਜ ਸੋਨੀਆ ਮਾਨ ਦੇ ਜੱਦੀ ਪਿੰਡ ਬੱਗਾ ਕਲਾਂ ਦੇ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਉੱਘੇ ਸਿਆਸਤਦਾਨ ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਬਾਕੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸ.
ਤ
ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ।
23-10-2026
ਅਜਨਾਲਾ, ਰਾਜਾਸਾਂਸੀ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੇ ਸਿਆਸੀ ਝਟਕੇ ਦਾ ਸਾਹਮਣਾ ਕਰਨਾ ਪਿਆ ਜਦ ਜ਼ਿਲ੍ਹਾ ਅੰਮ੍ਰਿਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਦੇ ‘ਆਪ’ ਦੇ ਹਲਕਾ ਇੰਚਾਰਜ ਸੋਨੀਆ ਮਾਨ ਦੇ ਜੱਦੀ ਪਿੰਡ ਬੱਗਾ ਕਲਾਂ ਦੇ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਉੱਘੇ ਸਿਆਸਤਦਾਨ ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਬਾਕੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸ. ਭੋਲਾ ਮਾਨ ਨੇ ਅੱਜ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿਚ ਸ਼ਮੂਲੀਅਤ ਕਰਨ ਉਪਰੰਤ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸ. ਤੇਜਬੀਰ ਸਿੰਘ ਭੋਲਾ ਬੱਗਾ ਕਲਾਂ ਨੇ ਦੱਸਿਆ ਕਿ ਪੰਜਾਬ ਅੰਦਰ ਨਸ਼ਾ ਵਪਾਰੀਆਂ ਦੇ ਗੱਠਜੋੜ ਦਾ ਬੋਲਬਾਲਾ ਹੈ ਅਤੇ ਜੋ ਵੀ ਪੰਜਾਬੀ ਇਨ੍ਹਾਂ ਨਸ਼ਾ ਵਿਰੋਧੀ ਅਨਸਰਾਂ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਤਾਂ ਉਸਦੀ ਆਵਾਜ਼ ਨੂੰ ਗੋਲੀਆਂ ਨਾਲ ਬੰਦ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰਨ ਦੀ ਕੋਝੀ ਸਾਜ਼ਿਸ਼ ਲੱਗਦੀ ਹੈ। ਜ਼ਿਕਰਯੋਗ ਹੈ ਕਿ ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ ਦੇ ਅਸਤੀਫ਼ਾ ਦੇਣ ਨਾਲ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਸਿਆਸਤ ਵਿਚ ਆਉਣ ਵਾਲੇ ਦਿਨਾਂ ਵਿਚ ਵੱਡਾ ਸਿਆਸੀ ਭੂਚਾਲ ਦੇਖਣ ਨੂੰ ਮਿਲ ਸਕਦਾ ਹੈ ਤੇ ਕੁਝ ਮੌਜੂਦਾ ਤੇ ਸਾਬਕਾ ਸਰਪੰਚਾਂ ਤੋਂ ਇਲਾਵਾ ਹੋਰ ਆਗੂ ਵੀ ‘ਆਪ’ ਨੂੰ ਅਲਵਿਦਾ ਕਹਿ ਸਕਦੇ ਹਨ।