ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਿਕ ਕਸਬਾ ਰਮਦਾਸ ’ਚ ਸਜਾਇਆ ਅਲੌਕਿਕ ਨਗਰ ਕੀਰਤਨ
ਗੱਗੋਮਾਹਲ, 22 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਧੰਨ ਧੰਨ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜ੍ਹੇ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਸਬੇ ਦੀਆਂ ਧਾਰਮਿਕ ਜੱਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਤੋਂ ਮਹਾਨ ਅਲੌਕਿਕ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਸ਼ਬਦ ਗੁਰਬਾਣੀ, ਸਤਿਨਾਮ ਵਾਹਿਗੁਰੂ ਜੀ ਦੇ ਜਾਪ ਕਰਦੀਆਂ ਚੱਲ ਰਹੀਆਂ ਸਨ।
ਗੱਗੋਮਾਹਲ, 22 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਧੰਨ ਧੰਨ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜ੍ਹੇ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਸਬੇ ਦੀਆਂ ਧਾਰਮਿਕ ਜੱਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਤੋਂ ਮਹਾਨ ਅਲੌਕਿਕ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਸ਼ਬਦ ਗੁਰਬਾਣੀ, ਸਤਿਨਾਮ ਵਾਹਿਗੁਰੂ ਜੀ ਦੇ ਜਾਪ ਕਰਦੀਆਂ ਚੱਲ ਰਹੀਆਂ ਸਨ। ਇਹ ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਗਲੀਆਂ, ਬਜ਼ਾਰਾਂ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ ਤੋਂ ਹੁੰਦਾ ਹੋਇਆ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਵਿਖੇ ਸੰਪਨ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ । ਨਗਰ ਕੀਰਤਨ ’ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਦਾਸ ਦੇ ਬੱਚਿਆਂ ਤੇ ਸਟਾਫ ਨੇ ਵੀ ਵਿਸ਼ੇਸ਼ ਹਾਜ਼ਰੀ ਭਰੀ । ਇਸ ਮੌਕੇ ਮੈਨੇਜਰ ਪ੍ਰਗਟ ਸਿੰਘ ਤੇੜਾ, ਹੈਡ ਗ੍ਰੰਥੀ ਗੁਰਦੀਪ ਸਿੰਘ, ਗ੍ਰੰਥੀ ਨਿਰਮਲ ਸਿੰਘ, ਕਥਾ ਵਾਚਕ ਪਲਵਿੰਦਰ ਸਿੰਘ, ਗ੍ਰੰਥੀ ਕੁਲਵਿੰਦਰ ਸਿੰਘ, ਇੰਚਾ: ਪਲਵਿੰਦਰ ਸਿੰਘ, ਇੰਚਾ: ਅਮਰਜੀਤ ਸਿੰਘ, ਹਰਪਾਲ ਸਿੰਘ ਅਜਨਾਲਾ, ਸ਼ਮਸ਼ੇਰ ਸਿੰਘ ਝੰਗੀ, ਸ਼ਮਸ਼ੇਰ ਸਿੰਘ ਖਤਰਾਏ ਕਲ੍ਹਾਂ, ਤਜਿੰਦਰ ਸਿੰਘ ਸ਼ਾਹਪੁਰ, ਲਵ ਥੋਬਾ, ਇੰਚਾ: ਮਲਵਿੰਦਰ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ, ਸੇਵਕ ਜੱਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ, ਬਾਬਾ ਬੁੱਢਾ ਸਾਹਿਬ ਸੇਵਕ ਜੱਥਾ ਦੇ ਪ੍ਰਧਾਨ ਬਾਬਾ ਗੁਰਦਿਆਲ ਸਿੰਘ, ਬਾਬਾ ਵਰਿੰਦਰ ਸਿੰਘ, ਬਾਬਾ ਜਗਜੀਤ ਸਿੰਘ, ਡੀ.ਪੀ. ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਕਾਕਾ, ਡਾ. ਦਿਲਬਾਗ ਸਿੰਘ ਰੰਧਾਵਾ, ਰੰਧਾਵਾ ਰੇਡੀਮੇਟ ਵਾਲੇ, ਲਵਲੀ ਭਾਟੀਆ, ਕੁਲਦੀਪ ਸਿੰਘ ਰੰਧਾਵਾ, ਜਸਪਾਲ ਸਿੰਘ ਛੀਨਾ, ਅਨਮੋਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ। ਇਸ ਸਮੇਂ ਮੈਨੇਜਰ ਪ੍ਰਗਟ ਸਿੰਘ ਤੇੜਾ ਨੇ ਨਗਰ ਕੀਰਤਨ ’ਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।