24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਅੰਤਰ ਸਕੂਲ ਸ਼ਬਦ ਕੀਰਤਨ ਮੁਕਾਬਲੇ ਕਰਵਾਏ

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ 492ਵੇਂ ਅਵਤਾਰ ਪੁਰਬ ਦੇ ਸੰਬੰਧ ਵਿਚ ਕਰਾਏ ਜਾ ਰਹੇ ਅੰਤਰ ਸਕੂਲ ਮੁਕਾਬਲਿਆਂ ਦੀ ਲੜੀ ਵਿਚ ਸ਼ਬਦ ਕੀਰਤਨ ਮੁਕਾਬਲਾ ਅੱਜ ਗੁ: ਸਾਹਿਬ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਹੋਇਆ। ਡਾ: ਆਤਮਜੀਤ ਸਿੰਘ ਬਸਰਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।

ਅਜੀਤ ਡੈਸਕ 24-10-2026
ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ 492ਵੇਂ ਅਵਤਾਰ ਪੁਰਬ ਦੇ ਸੰਬੰਧ ਵਿਚ ਕਰਾਏ ਜਾ ਰਹੇ ਅੰਤਰ ਸਕੂਲ ਮੁਕਾਬਲਿਆਂ ਦੀ ਲੜੀ ਵਿਚ ਸ਼ਬਦ ਕੀਰਤਨ ਮੁਕਾਬਲਾ ਅੱਜ ਗੁ: ਸਾਹਿਬ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਹੋਇਆ। ਡਾ: ਆਤਮਜੀਤ ਸਿੰਘ ਬਸਰਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪ੍ਰਿੰ: ਸੁਰਜੀਤ ਸਿੰਘ ਤੇ ਪ੍ਰੋ: ਜਤਿੰਦਰ ਸਿੰਘ ਨੇ ਜੱਜਾਂ ਦੇ ਫ਼ਰਜ ਨਿਭਾਏ। ਮੁਕਾਬਲੇ ਵਿਚ 18 ਸਕੂਲਾਂ ਤੋਂ 108 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜੋਗਿੰਦਰ ਸਿੰਘ ਟੰਡਨ ਨੇ ਮੁਕਾਬਲੇ ਦੇ ਕਨਵੀਨਰ ਦੀ ਡਿਊਟੀ ਨਿਭਾਈ ਅਤੇ ਪ੍ਰਿੰ: ਜੇ. ਐੱਸ. ਨਾਗਪਾਲ ਨੇ ਇਨਾਮਾਂ ਦੀ ਸੇਵਾ ਕੀਤੀ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਨੇ ਪ੍ਰਾਪਤ ਕੀਤਾ, ਦੂਸਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਅਤੇ ਤੀਸਰਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਨੇ ਪ੍ਰਾਪਤ ਕੀਤਾ। ਹੌਸਲਾ ਵਧਾਊ ਸਥਾਨਾਂ ਪਹਿਲਾ ਇਨਾਮ ਬੀਬੀ ਕੌਲਾਂ ਜੀ ਪਬਲਿਕ ਸਕੂਲ ਟਾਹਲਾ ਸਾਹਿਬ ਬ੍ਰਾਂਚ ਨੰਬਰ 2 ਅਤੇ ਦੂਸਰਾ ਇਨਾਮ ਸ਼ਹੀਦ ਊਧਮ ਸਿੰਘ ਮੈਮੋਰੀਅਲ ਹਾਈ ਸਕੂਲ ਯਤੀਮਖ਼ਾਨਾ ਨੇ ਪ੍ਰਾਪਤ ਕੀਤਾ। ਇਸ ਮੌਕੇ ਮੁਕਾਬਲੇ ਦੇ ਜੇਤੂਆਂ ਨੂੰ ਯਾਦਗਾਰੀ ਚਿੰਨ ਅਤੇ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਪ੍ਰਿੰ: ਦਰਸ਼ਨ ਸਿੰਘ ਸੰਧੂ, ਜੁਗਿੰਦਰ ਸਿੰਘ ਭਾਰਤੀ, ਸੁਰਿੰਦਰ ਸਿੰਘ, ਸੁਰਿੰਦਰ ਸਿੰਘ ਸੋਹਲ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਜਸਪ੍ਰੀਤ ਕੌਰ, ਹਰਜਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਜਸਮੀਤ ਕੌਰ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ’ਚ ਕਈ ਪ੍ਰਮੁੱਖ ਹਸਤੀਆਂ ਨੇ ਕੀਤੀ ਸ਼ਿਰਕਤ ਮੋਦੀ ਸਰਕਾਰ ਦੇ ਸਤਾਕਾਲ ’ਚ ਦੇਸ਼ ਦਾ... ਅਗਲੀ ਖ਼ਬਰ ਜੀ. ਆਰ. ਪੀ. ਨੇ ਰੇਲਵੇ ਸਟੇਸ਼ਨ ’ਤੇ ਚਲਾਈ ਚੈਕਿੰਗ ਮੁਹਿੰਮ ਯਾਤਰੀਆਂ ਨੂੰ ਕਿਸੇ ਵੀ ਸੰਭਾਵੀ ਖ਼ਤਰੇ ਦੀ ਪੁਲਿਸ ਨੂੰ ਸੂਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।