24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅਜਨਾਲਾ ਦੇ ਨੇੜਲੇ ਪਿੰਡਾਂ ਵਿੱਚ ਬੇਮੌਸਮੀ ਤੇਜ਼ ਬਾਰਿਸ਼ ਤੇ ਗੜ੍ਹੇਮਾਰੀ, ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿੱਚ ਦੇਰ ਰਾਤ ਹੋਈ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਸਰਹੱਦ ਨਾਲ ਲੱਗਦੇ ਕਈ ਪਿੰਡਾਂ ’ਚ ਮੌਸਮ ਨੇ ਅਚਾਨਕ ਕਰਵਟ ਲਈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਡਰ ਸਤਾਉਣ ਲੱਗਾ ਹੈ।

ਅਜਨਾਲਾ ਖੇਤਰ ’ਚ ਹੋਈ ਗੜ੍ਹੇਮਾਰੀ ਦੀ ਤਸਵੀਰ। ਤਸਵੀਰ: ਢਿੱਲੋਂ 24-10-2026
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿੱਚ ਦੇਰ ਰਾਤ ਹੋਈ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਸਰਹੱਦ ਨਾਲ ਲੱਗਦੇ ਕਈ ਪਿੰਡਾਂ ’ਚ ਮੌਸਮ ਨੇ ਅਚਾਨਕ ਕਰਵਟ ਲਈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਡਰ ਸਤਾਉਣ ਲੱਗਾ ਹੈ। ਕਿਸਾਨਾਂ ਲਈ ਇਹ ਸਮਾਂ ਬੇਹੱਦ ਅਹਿਮ ਹੈ, ਕਿਉਂਕਿ ਇਨੀ ਦਿਨੀਂ ਝੋਨੇ ਦੀ ਫ਼ਸਲ ਦੀ ਵਾਢੀ ਦਾ ਕੰਮ ਵੀ ਜ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਥੋੜੇ ਦਿਨਾਂ ਤੱਕ ਕਣਕ ਦੀ ਬਿਜਾਈ ਵੀ ਸ਼ੁਰੂ ਹੋਣ ਵਾਲੀ ਹੈ। ਅਜਿਹੇ ਵਿੱਚ ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਫ਼ਸਲ ਦੇ ਖੇਤਾਂ ਵਿੱਚ ਵਿਛ ਜਾਣ, ਦਾਣਿਆਂ ਦੀ ਗੁਣਵੱਤਾ ਪ੍ਰਭਾਵਿਤ ਹੋਣ ਅਤੇ ਕਟਾਈ ਵਿੱਚ ਦੇਰੀ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਸਬਜ਼ੀਆਂ ਅਤੇ ਪਸ਼ੂਆਂ ਲਈ ਬੀਜੇ ਗਏ ਹਰੇ ਚਾਰੇ ਦਾ ਵੀ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ। ਪਹਿਲਾਂ ਹੀ ਖੇਤੀਬਾੜੀ ਦੇ ਵਧਦੇ ਖਰਚਿਆਂ ਨਾਲ ਜੂਝ ਰਹੇ ਕਿਸਾਨਾਂ ਲਈ ਇਹ ਬਾਰਿਸ਼ ਨਵੀਂ ਚਿੰਤਾ ਬਣ ਕੇ ਸਾਹਮਣੇ ਆਈ ਹੈ। ਕਿਸਾਨਾਂ ਨੂੰ ਹੁਣ ਡਰ ਹੈ ਕਿ ਜੇਕਰ ਮੌਸਮ ਦਾ ਮਿਜ਼ਾਜ ਇਸੇ ਤਰ੍ਹਾਂ ਬਣਿਆ ਰਿਹਾ ਤਾਂ ਉਨ੍ਹਾਂ ਦੀ ਮਹੀਨਿਆਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ।
ਪਿਛਲੀ ਖ਼ਬਰ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮ... ਅਗਲੀ ਖ਼ਬਰ ਕਿਸਾਨਾਂ ਨੇ ਧਰਨਾ ਲਗਾ ਕੇ ਹਵਾਈ ਅੱਡਾ ਮਾਰਗ ਕੀਤਾ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।