24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਠੱਠੀ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਸੌਂਪੀਆਂ ਘਰਾਂ ਦੀਆਂ ਰਜਿਸਟਰੀਆਂ

ਚੋਗਾਵਾਂ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਠੱਠੀ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਹਲਕਾ ਇੰਚਾਰਜ ਸੋਨੀਆ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ, ਜਿਸ ਦੌਰਾਨ ਪਿੰਡ ਦੇ ਲਾਲ ਲਕੀਰ ਦੇ ਅੰਦਰ ਆਉਂਦੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ (ਮਾਲਕਾਨਾ ਹੱਕ) ਸੌਂਪੀਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਰੇਸ਼ਮ ਵੜੈਚ, ਨਾਇਬ ਤਹਿਸੀਲਦਾਰ ਤਰਲੋਚਨ ਸਿੰਘ, ਸਰਪੰਚ ਜਤਿੰਦਰ ਸਿੰਘ, ਸਰਪੰਚ ਅਵਤਾਰ ਸਿੰਘ ਲਾਲੀ ਅਤੇ ਨਿਹਾਲ ਸਿੰਘ ਵਲੋਂ ਸਾਂਝੇ ਤੌਰ ’ਤੇ ਲਾਭਪਾਤਰੀਆਂ ਨੂੰ ਰਜਿਸਟਰੀਆਂ ਵੰਡਣ ਦੀ ਰਸਮ ਅਦਾ ਕੀਤੀ ਗਈ।

ਅਜੀਤ ਡੈਸਕ 24-10-2026
ਚੋਗਾਵਾਂ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਠੱਠੀ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਹਲਕਾ ਇੰਚਾਰਜ ਸੋਨੀਆ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ, ਜਿਸ ਦੌਰਾਨ ਪਿੰਡ ਦੇ ਲਾਲ ਲਕੀਰ ਦੇ ਅੰਦਰ ਆਉਂਦੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ (ਮਾਲਕਾਨਾ ਹੱਕ) ਸੌਂਪੀਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਰੇਸ਼ਮ ਵੜੈਚ, ਨਾਇਬ ਤਹਿਸੀਲਦਾਰ ਤਰਲੋਚਨ ਸਿੰਘ, ਸਰਪੰਚ ਜਤਿੰਦਰ ਸਿੰਘ, ਸਰਪੰਚ ਅਵਤਾਰ ਸਿੰਘ ਲਾਲੀ ਅਤੇ ਨਿਹਾਲ ਸਿੰਘ ਵਲੋਂ ਸਾਂਝੇ ਤੌਰ ’ਤੇ ਲਾਭਪਾਤਰੀਆਂ ਨੂੰ ਰਜਿਸਟਰੀਆਂ ਵੰਡਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਅਸਲ ਮਾਲਕਾਨਾ ਹੱਕ ਦੇਣ ਲਈ ਵਚਨਬੱਧ ਹੈ। ਇਸ ਸਕੀਮ ਸਦਕਾ ਹੁਣ ਪਿੰਡ ਵਾਸੀ ਆਪਣੇ ਘਰਾਂ ’ਤੇ ਬੈਂਕ ਲੋਨ ਅਤੇ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਆਸਾਨੀ ਨਾਲ ਲੈ ਸਕਣਗੇ। ਰਜਿਸਟਰੀਆਂ ਮਿਲਣ ’ਤੇ ਪਿੰਡ ਠੱਠੀ ਦੇ ਨਿਵਾਸੀਆਂ ਨੇ ਹਲਕਾ ਇੰਚਾਰਜ ਸੋਨੀਆ ਮਾਨ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ ਗੋਪੀ ਮੈਂਬਰ, ਗੱਜਣ ਸਿੰਘ, ਲਾਰੰਸ ਮਸੀਹ ਠੇਕੇਦਾਰ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜੰਮੂ ਤੋਂ ਨੌਕਰੀ ਕਰਨ ਆਈ ਔਰਤ ਵਲੋਂ ਹੋਟਲ ਦੇ ਕਮਰੇ ’ਚ ਖੁਦਕੁਸ਼ੀ ਅਗਲੀ ਖ਼ਬਰ ਪਿੰਡ ਮਾਝੀਮੀਆਂ ’ਚ ਦੋ ਦਰਜਨ ਤੋਂ ਵੱਧ ਪਰਿਵਾਰ ‘ਆਪ’ ਨੂੰ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।