24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤੂਨੰਗਲ ਵਿਖੇ ਅੰਤਰਰਾਸ਼ਟਰੀ ਕਬੱਡੀ ਕੱਪ ਕਰਵਾਇਆ

ਚੇਤਨਪੁਰਾ/ਜਗਦੇਵ ਕਲਾਂ, 24 ਅਕਤੂਬਰ (ਮਹਾਂਬੀਰ ਸਿੰਘ ਗਿੱਲ, ਸ਼ਰਨਜੀਤ ਸਿੰਘ ਗਿੱਲ)–ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਕੱਪ ਪਿੰਡ ਸੰਤੂਨੰਗਲ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਕਬੱਡੀ ਕੱਪ ਦੌਰਾਨ ਵੱਖ-ਵੱਖ ਕਲੱਬਾਂ ਦੀਆਂ ਟੀਮਾਂ ਵਿਚਕਾਰ ਫਸਵੇਂ ਮੁਕਾਬਲੇ ਹੋਏ।

ਅਜੀਤ ਡੈਸਕ 25-10-2026
ਚੇਤਨਪੁਰਾ/ਜਗਦੇਵ ਕਲਾਂ, 24 ਅਕਤੂਬਰ (ਮਹਾਂਬੀਰ ਸਿੰਘ ਗਿੱਲ, ਸ਼ਰਨਜੀਤ ਸਿੰਘ ਗਿੱਲ)–ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਕੱਪ ਪਿੰਡ ਸੰਤੂਨੰਗਲ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਕਬੱਡੀ ਕੱਪ ਦੌਰਾਨ ਵੱਖ-ਵੱਖ ਕਲੱਬਾਂ ਦੀਆਂ ਟੀਮਾਂ ਵਿਚਕਾਰ ਫਸਵੇਂ ਮੁਕਾਬਲੇ ਹੋਏ। ਫਾਈਨਲ ਮੁਕਾਬਲੇ ਵਿਚ ਖਡੂਰ ਸਾਹਿਬ ਦੀ ਟੀਮ ਨੇ ਰਮਦਾਸ ਦੀ ਟੀਮ ਨੂੰ ਹਰਾ ਕੇ ਕੱਪ ’ਤੇ ਕਬਜ਼ਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਸਪੁੱਤਰ ਖੁਸ਼ਪਾਲ ਸਿੰਘ ਧਾਲੀਵਾਲ ਆਦੀ ਸ਼ਖ਼ਸੀਅਤਾਂ ਵ/ਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪ੍ਰਬੰਧਕਾਂ ਨੂੰ ਕਬੱਡੀ ਕੱਪ ਲਈ ਨਕਦ ਸਹਾਇਤਾ ਵੀ ਭੇਟ ਕੀਤੀ ਗਈ। ਇਸ ਮੌਕੇ ਸੰਬੋਧਨ ਦੌਰਾਨ ਹਰਪ੍ਰਤਾਪ ਸਿੰਘ ਅਜਨਾਲਾ, ਜੋਧ ਸਿੰਘ ਸਮਰਾ, ਗੁਰਸ਼ਰਨ ਸਿੰਘ ਛੀਨਾ ਅਤੇ ਖੁਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਕਬੱਡੀ ਪੰਜਾਬ ਦੀ ਅਮੀਰ ਖੇਡ ਵਿਰਾਸਤ ਦਾ ਅਹਿਮ ਹਿੱਸਾ ਹੈ। ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਵਿਚ ਮਿਹਨਤ, ਅਨੁਸ਼ਾਸਨ, ਸਰੀਰਕ ਤੰਦਰੁਸਤੀ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਉਹਨਾਂ ਅੱਗੇ ਕਿਹਾ ਕਿ ਪਿੰਡਾਂ ਵਿਚ ਅਜਿਹੇ ਟੂਰਨਾਮੈਂਟ ਕਰਵਾਉਣ ਨਾਲ ਉੱਭਰ ਰਹੇ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਮਿਲਦੇ ਹਨ ਅਤੇ ਪੰਜਾਬ ਦੀ ਰਵਾਇਤੀ ਖੇਡ ਕਬੱਡੀ ਨੂੰ ਕੌਮੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਪ੍ਰਸਿੱਧੀ ਮਿਲਦੀ ਹੈ। ਉਨ੍ਹਾਂ ਪ੍ਰਬੰਧਕਾਂ ਅਤੇ ਸਹਿਯੋਗ ਦੇਣ ਵਾਲੀਆਂ ਸੰਗਤਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਦੇ ਵਿਕਾਸ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕਬੱਡੀ ਕੱਪ ਦੇ ਮੁੱਖ ਪ੍ਰਬੰਧਕ ਪਹਿਲਵਾਨ ਸੱਜਣ ਸਿੰਘ ਸੰਤੂਨੰਗਲ ਅਤੇ ਸਲਵੰਤ ਸਿੰਘ ਸੱਤੂ ਪਠਾਣ ਨੰਗਲ ਵ/ਲੋਂ ਜੇਤੂ ਟੀਮਾਂ ਅਤੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਬਾਬਾ ਬਲਜੀਤ ਸਿੰਘ ਗੁਰਮਤਿ ਵਿਦਿਆਲਾ ਵਾਲੇ, ਬਾਬਾ ਪ੍ਰਭਜੀਤ ਸਿੰਘ ਕਾਰ ਸੇਵਾ ਵਾਲੇ, ਸਾ. ਸਰਪੰਚ ਸੱਤ ਕਦੋਵਾਲੀ, ਪ੍ਰਭਦੀਪ ਸਿੰਘ ਲਾਡਾ ਚੇਤਨਪੁਰਾ, ਹਰਪ੍ਰੀਤ ਸਿੰਘ ਸਰਪੰਚ ਕੰਦੋਵਾਲੀ, ਕੋਚ ਬਿਕਰਮ ਸਿੰਘ ਕੰਦੋਵਾਲੀ, ਸਰਵਣ ਸਿੰਘ ਨਿਜ਼ਾਮਪੁਰਾ, ਪਹਿਲਵਾਨ ਸਰਬਜੀਤ ਸਿੰਘ ਸਾਬਾ ਸਪਾਰੀਵਿੰਡ, ਜਸਬੀਰ ਸਿੰਘ ਜੱਸ ਸਰਪੰਚ ਸੰਤੂਨੰਗਲ, ਸਾਬਕਾ ਸਰਪੰਚ ਮੱਖਣ ਸਿੰਘ ਗਿੱਲ ਸੰਤੂਨੰਗਲ , ਬਾਜ ਸਿੰਘ ਜਗਦੇਵ ਕਲਾਂ, ਸਾਬਾ ਹਮਜ਼ਾ, ਬਲਕਾਰ ਸਿੰਘ ਸੰਤੂਨੰਗਲ, ਤਲਵਿੰਦਰ ਸਿੰਘ ਸਰਕਾਰੀਆ, ਪ੍ਰਧਾਨ ਸਿੰਦ ਸੈਂਸਰਾ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਸਰਪੰਚ ਜਸਬੀਰ ਸਿੰਘ ਰਾਜਾ ਚੇਤਨਪੁਰਾ, ਹਰਜਿੰਦਰ ਸਿੰਘ ਜਿੰਦ ਨੰਗਲੀ, ਬਲਜਿੰਦਰ ਸਿੰਘ ਸੰਤੂਨੰਗਲ, ਤਜਿੰਦਰ ਸਿੰਘ ਬਾਊ ਸੈਕਟਰੀ, ਘੁੱਕ ਫੌਜੀ ਸੰਤੂਨੰਗਲ, ਧੰਨਵੀਰ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਵਡਾਲੀ, ਨਿਰਮਲ ਸਿੰਘ ਨੰਗਲੀ, ਮਲਕੀਤ ਸਿੰਘ ਸ਼ਾਮ ਨਗਰ, ਵਰਿਆਮ ਸਿੰਘ ਹੁੰਦਲ, ਭਾਈ ਬਲਵਿੰਦਰ ਸਿੰਘ ਸੰਤੂਨੰਗਲ, ਜਥੇਦਾਰ ਕੁਲਵੰਤ ਸਿੰਘ ਸੰਤੂਨੰਗਲ, ਡਾ. ਇਕਬਾਲ ਸਿੰਘ, ਸਰਪੰਚ ਰਵੇਲ ਸਿੰਘ ਅਤੇ ਨਿਸ਼ਾਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਐਸ. ਏ. ਜੈਨ ਸਕੂਲ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਬਿਆਸ ਬਣਿਆ ਗੰਦਗੀ ਅਤੇ ਬਦਬੂ ਘਰ, ਲੋਕਾਂ ਵਲੋਂ ਪ੍ਰਸ਼ਾਸਨ ਨੂੰ ਸੁਧਾਰ ਕਰਨ ਲਈ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।