24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀ. ਡਾ. ਜਤਿੰਦਰ ਸ਼ਰਮਾ ਦਾ ਆਸਟ੍ਰੇਲੀਆ ਵਿਖੇ ਸਨਮਾਨ

ਚੌਂਕ ਮਹਿਤਾ, 24 ਅਕਤੂਬਰ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)- ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਦੇ ਖਾਲਸਾ ਇੰਟਰਨੈਸ਼ਨਲ ਸਕੂਲ ਨੂੰ ਆਸਟ੍ਰੇਲੀਅਨ ਬੋਰਡ ਵਲੋਂ ਮਾਨਤਾ ਪ੍ਰਾਪਤ ਹੋਈ ਹੈ। ਇਹ ਪ੍ਰਾਪਤੀ ਸਕੂਲ ਦੇ ਨਾਲ-ਨਾਲ ਇਲਾਕੇ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਵੀ ਮਾਣ ਵਾਲੀ ਗੱਲ ਹੈ।

ਆਸਟ੍ਰੇਲੀਆ ਵਿਖੇ ਖਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀ. ਡਾ. ਜਤਿੰਦਰ ਸ਼ਰਮਾ ਦਾ ਆਸਟ੍ਰੇਲੀਆ ਵਿਖੇ ਸਨਮਾਨ ਕਰਨ ਸਮੇਂ ਮੁੱਖ ਸ਼ਖ਼ਸੀਅਤਾਂ। ਅਜੀਤ ਤਸਵੀਰ 25-10-2026
ਚੌਂਕ ਮਹਿਤਾ, 24 ਅਕਤੂਬਰ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)- ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਦੇ ਖਾਲਸਾ ਇੰਟਰਨੈਸ਼ਨਲ ਸਕੂਲ ਨੂੰ ਆਸਟ੍ਰੇਲੀਅਨ ਬੋਰਡ ਵਲੋਂ ਮਾਨਤਾ ਪ੍ਰਾਪਤ ਹੋਈ ਹੈ। ਇਹ ਪ੍ਰਾਪਤੀ ਸਕੂਲ ਦੇ ਨਾਲ-ਨਾਲ ਇਲਾਕੇ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਵੀ ਮਾਣ ਵਾਲੀ ਗੱਲ ਹੈ। ਇਸ ਮੌਕੇ ਇਹ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰਯੋਗ ਹੈ ਕਿ ਖਾਲਸਾ ਅਕੈਡਮੀ ਦੇ ਪ੍ਰਿੰਸੀ. ਡਾ. ਜਤਿੰਦਰ ਕੁਮਾਰ ਸ਼ਰਮਾ ਨੇ ਖੁਦ ਆਸਟ੍ਰੇਲੀਆ ਦਾ ਦੌਰਾ ਕਰਕੇ ਉੱਥੋਂ ਦੇ ਸਿੱਖਿਆ ਪ੍ਰਬੰਧਾਂ, ਰਹਿਣ-ਸਹਿਣ, ਵਾਤਾਵਰਣ ਅਤੇ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਪ੍ਰਬੰਧਕਾਂ ਦਾ ਇਹ ਉਪਰਾਲਾ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਿਆ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸਕੂਲ ਵਲੋਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਸਟ੍ਰੇਲੀਆ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਮੌਕਿਆਂ ਬਾਰੇ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਦਿਆਰਥੀਆਂ ਦਾ ਪਹਿਲਾ ਟੂਰ ਵੀ ਲਗਾਇਆ ਜਾ ਚੁੱਕਾ ਹੈ । ਆਸਟ੍ਰੇਲੀਅਨ ਬੋਰਡ ਦੀ ਮਾਨਤਾ ਮਿਲਣ ਨਾਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਸਿੱਖਿਆ ਪ੍ਰਣਾਲੀ ਨਾਲ ਜੁੜਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਅੱਗੇ ਵਧਣ ਦਾ ਮੌਕਾ ਮਿਲੇਗਾ।
ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਰਾਮਦਾਸ ਤੋਂ ਕੱਥੂਨੰਗਲ ਲਈ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਐਸ. ਏ. ਜੈਨ ਸਕੂਲ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।