24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਅਜਨਾਲਾ ਤੋਂ ਸਜਾਇਆ ਨਗਰ ਕੀਰਤਨ

ਅਜਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਅਜਨਾਲਾ ਤੋਂ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ । ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ।

ਬੀਬੀ ਨਰਿੰਦਰ ਕੌਰ ਕਲਸੀ ਸਮੇਤ ਸ਼ਹਿਰ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ 25-10-2026
ਅਜਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਅਜਨਾਲਾ ਤੋਂ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ । ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਅਜਨਾਲਾ ਤੋਂ ਉਮੀਦਵਾਰ ਦਲਜੀਤ ਸਿੰਘ ਕਲਸੀ ਦੇ ਧਰਮਪਤਨੀ ਬੀਬੀ ਨਰਿੰਦਰ ਕੌਰ ਕਲਸੀ, ਸ਼ਹਿਰ ਦੇ ਦੁਕਾਨਦਾਰਾਂ ਅਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਬੀਬੀ ਨਰਿੰਦਰ ਕੌਰ ਕਲਸੀ ਨੇ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਵਲੋਂ ਵੀ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਦੀ ਅਗਵਾਈ ’ਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ, ਸਕੱਤਰ ਭਾਈ ਕਾਬਲ ਸਿੰਘ ਸ਼ਾਹਪੁਰ, ਧਰਮਿੰਦਰ ਸਿੰਘ ਪ੍ਰਿੰਸ, ਬਲਜਿੰਦਰ ਸਿੰਘ ਨੇਪਾਲ, ਗੁਲਜ਼ਾਰ ਸਿੰਘ ਕੋਟਲੀ, ਪ੍ਰਧਾਨ ਹੀਰਾ ਸਿੰਘ ਸੱਫੇਵਾਲੀ ਆ, ਕੇਵਲ ਸਿੰਘ ਬਾਠ, ਮੂਰਤਾ ਸਿੰਘ, ਬਾਬਾ ਜੱਜਵਿੰਦਰ ਸਿੰਘ, ਪਰਗਟ ਸਿੰਘ ਕੋਟਲੀ, ਕੁਲਦੀਪ ਸਿੰਘ ਨਿੱਝਰ, ਹਰਭਜਨ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ ਫ਼ੌਜੀ, ਅਮਰੀਕ ਸਿੰਘ, ਹਰਵਿੰਦਰ ਸਿੰਘ, ਅਮਰੀਕ ਸਿੰਘ ਬਿਜਲੀ ਵਾਲੇ, ਹਰਪ੍ਰੀਤ ਸਿੰਘ ਪੀਤਾ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਨੰਦ ਕਾਲਜ ਵਲੋਂ ਨਵੇਂ ਸੈਸ਼ਨ ’ਚ ਆਈਆਂ ਵਿਦਿਆਰਥਣਾਂ ਨੂੰ ਮਿਲਣਗੀਆਂ ਬਣਦੀਆਂ ਸਹੂਲਤਾਂ – ਡਾਇਰੈਕਟਰ ਸੂਰੀਆ ਪ੍ਰਕਾਸ਼ ਆਨ... ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਰਾਮਦਾਸ ਤੋਂ ਕੱਥੂਨੰਗਲ ਲਈ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।