25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ 9 ਪਿੰਡਾਂ ਦੇ ਲਾਭਪਾਤਰੀਆਂ ਨੂੰ ਸੌਂਪੇ ਮਾਲਕੀ ਕਾਰਡ ਵੰਡੇ

ਜੰਡਿਆਲਾ ਗੁਰੂ, 24 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 25-10-2026
ਜੰਡਿਆਲਾ ਗੁਰੂ, 24 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ 9 ਪਿੰਡਾਂ ਦੇ 1550 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਇਨ੍ਹਾਂ ਪਿੰਡਾਂ ਵਿਚ ਨਰਾਇਣਗੜ੍ਹ, ਸ਼ਾਹਪੁਰ, ਰਸੂਲਪੁਰ ਖੁਰਦ, ਪੱਲਾ, ਚੂੰਗ, ਛਾਪਾ ਰਾਮ ਸਿੰਘ, ਮੀਰਾਂ ਚੱਕ, ਤਲਵੰਡੀ ਡੋਗਰਾ ਅਤੇ ਖਲਿਹਰਾ ਸ਼ਾਮਲ ਹਨ। ਜੰਡਿਆਲਾ ਗੁਰੂ ਵਿਖੇ ਕਰਵਾਏ ਸਮਾਗਮ ਦੌਰਾਨ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਲਕੀ ਕਾਰਡਾਂ ਵਿਚ ਜਾਇਦਾਦ ਦੇ ਦੇਸ਼ਾਂਤਰ ਤੇ ਵਿਥਕਾਰ, ਛੱਤਿਆ ਹੋਇਆ ਖੇਤਰਫਲ, ਉਸਾਰੀ ਅਧੀਨ ਖੇਤਰਫਲ, ਖੁੱਲ੍ਹਾ ਖੇਤਰਫਲ ਅਤੇ ਸਰਵੇਖਣ ਇਕਾਈ ਦਾ ਨਕਸ਼ਾ ਸਮੇਤ ਹੋਰ ਵੇਰਵੇ ਦਰਜ ਕੀਤੇ ਗਏ ਹਨ। ਇਸ ਨਾਲ ਜਾਇਦਾਦ ਦੀ ਸਥਿਤੀ ਅਤੇ ਖੇਤਰਫਲ ਸਬੰਧੀ ਜਾਣਕਾਰੀ ਸਪੱਸ਼ਟ ਹੋਵੇਗੀ। ਇਹ ਕਾਰਡ ਅਜਿਹੇ ਵਿਵਾਦਾਂ ਅਤੇ ਮੁਸ਼ਕਲਾਂ ਨੂੰ ਘਟਾਉਣ ਵਿਚ ਵੀ ਮਦਦਗਾਰ ਸਾਬਤ ਹੋਣਗੇ। ਇਸ ਮੌਕੇ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ, ਤਹਿਸੀਲਦਾਰ ਅੰਗਦ, ਨਾਇਬ ਤਹਿਸੀਲਦਾਰ ਅਕਵਿੰਦਰ ਕੌਰ ਤੋਂ ਇਲਾਵਾ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਦੇ ਵਿਹੜੇ ’ਚ ਕਰਵਾਇਆ ਦੋ ਦਿਨਾਂ ਸਾਇੰਸ ਤੇ ਸੱਭਿਆਚਾਰਕ ਮੇਲਾ ‘ਫਿਊਜਨ 2026’ ਐਸ.ਐਸ.ਐ... ਅਗਲੀ ਖ਼ਬਰ ਵਿਧਾਇਕ ਧਾਲੀਵਾਲ ਦਾ ਦਾਅਵਾ, ਪੰਜਾਬ ’ਚ ਮੁੜ ਬਣੇਗੀ ‘ਆਪ’ ਦੀ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।