27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਵਿਚ ਜੋਧ ਸਿੰਘ ਸਮਰਾ ਨੇ ਭਰੀ ਹਾਜ਼ਰੀ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਅਜਨਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵੱਖ ਵੱਖ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ।

ਅਜੀਤ ਡੈਸਕ 27-10-2026
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਅਜਨਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵੱਖ ਵੱਖ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸ. ਸਮਰਾ ਨੇ ਅੱਗੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਦਿਹਾੜੇ ਸਾਨੂੰ ਆਪਣੀ ਗੁਰਮਤਿ ਵਿਰਾਸਤ ਨਾਲ ਜੁੜਨ, ਗੁਰੂ ਸਾਹਿਬ ਦੀ ਬਾਣੀ ਨੂੰ ਜੀਵਨ ਵਿਚ ਅਪਣਾਉਣ ਅਤੇ ਲੋੜਵੰਦਾਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦੇ ਹਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ ਅਤੇ ਹੋਰਨਾਂ ਪ੍ਰਬੰਧਕਾਂ ਵਲੋਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸਕੱਤਰ ਭਾਈ ਕਾਬਲ ਸਿੰਘ ਸ਼ਾਹਪੁਰ, ਗੁਰਲਾਲ ਸਿੰਘ ਵਿਛੋਆ, ਮੂਰਤਾ ਸਿੰਘ, ਗੁਰਦੀਪ ਸਿੰਘ ਅਤੇ ਰਛਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਮੌਕੇ 50 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ... ਅਗਲੀ ਖ਼ਬਰ ਸੰਤ ਥੋਮਸ ਕਥਲਿਕ ਚਰਚ ਪਿੰਡ ਪਾਖਰਪੁਰਾ ਸਕੂਲ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।