ਪਿੰਡ ਲੱਖੂਵਾਲ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡਕੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਲੱਖੂਵਾਲ ਵਿਖੇ ਸ: ਸੁਖਦੇਵ ਸਿੰਘ ਦੇ ਪਰਿਵਾਰ ਸਮੇਤ ਕਈ ਵਰਕਰਾਂ ਨੇ ਵੱਖ ਵੱਖ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ । ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ।
ਅਜੀਤ ਡੈਸਕ
27-10-2026