ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਰਾਜਨ)-ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ।
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਰਾਜਨ)-ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ । ਸੀਨੀਅਰ ਵਿਦਿਆਰਥਣਾਂ ਉਜਵਲਪ੍ਰੀਤ ਕੌਰ, ਨਾਜ਼ਪ੍ਰੀਤ ਕੌਰ, ਹਰਲੀਨ ਕੌਰ, ਖੁਸ਼ਪ੍ਰੀਤ ਕੌਰ ਅਤੇ ਮੰਨਤ ਪ੍ਰੀਤ ਕੌਰ ਨੇ ਸ਼ਬਦ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਕੀਰਤ ਕੌਰ ਅਤੇ ਨਵਰੀਤ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਚਾਨਣਾ ਪਾਇਆ । ਇਸ ਪ੍ਰੋਗਰਾਮ ਵਿਚ ਭਲਿੰਦਰ ਸਿੰਘ ਅਣਖੀ, ਗੀਤਾ ਕੌਰ ਅਣਖੀ (ਆਸਟ੍ਰੇਲੀਆ), ਜੈਦੀਪ ਸਿੰਘ, ਡਾ. ਆਰੀਫਾ ਸਿੰਘ ਅਤੇ ਮਾਸਟਰ ਅਦਵੈ ਸਿੰਘ ਨੇ ਸ਼ਿਰਕਤ ਕੀਤੀ । ਉਨ੍ਹਾਂ ਦੀ ਹਾਜ਼ਰੀ ਨੇ ਪ੍ਰੋਗਰਾਮ ਦੀ ਸ਼ੋਭਾ ਵਿਚ ਵਾਧਾ ਕੀਤਾ । ਸਕੂਲ ਦੇ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ। ਅੰਤ ਵਿਚ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਉਹ ਵਿਦਿਆਰਥੀਆਂ ਨੂੰ ਚੰਗੀ ਮੱਤ, ਸੇਵਾ-ਭਾਵਨਾ ਅਤੇ ਸਦਾਚਾਰ ਬਖ਼ਸ਼ਣ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਵਧੀਆ ਕਾਰਜ ਕਰਨ ਲਈ ਪ੍ਰੇਰਨਾ ਦਿੰਦੇ ਰਹਿਣ ।