27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਮਜੀਠਾ ਇਕਾਈ ਨੇ ਭਗਵੰਤ ਮਾਨ ਅਤੇ ਹਰਪਾਲ ਚੀਮਾ ਦਾ ਸਾੜਿਆ ਪੁਤਲਾ

ਮਜੀਠਾ, 26 ਅਕਤੂਬਰ (ਸੋਖੀ, ਸਹਿਮੀ)-ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਮਜੀਠਾ ਦੀ ਇਕਾਈ ਵਲੋਂ ਬਲਾਕ ਪ੍ਰਧਾਨ ਜਸਪਾਲ ਸਿੰਘ ਨਾਗ ਦੀ ਅਗਵਾਈ ਵਿਚ ਬੱਸ ਅੱਡਾ ਨਾਗ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜਿਆ ਗਿਆ। ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਮਜੀਠਾ ਅੰਮ੍ਰਿਤਸਰ ਮੁੱਖ ਸੜਕ ਤੇ ਅੱਡਾ ਨਾਗ ਕਲਾਂ ਵਿਖੇ ਆਵਾਜਾਈ ਰੋਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ ਗਈ।

ਅਜੀਤ ਡੈਸਕ 27-10-2026
ਮਜੀਠਾ, 26 ਅਕਤੂਬਰ (ਸੋਖੀ, ਸਹਿਮੀ)-ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਮਜੀਠਾ ਦੀ ਇਕਾਈ ਵਲੋਂ ਬਲਾਕ ਪ੍ਰਧਾਨ ਜਸਪਾਲ ਸਿੰਘ ਨਾਗ ਦੀ ਅਗਵਾਈ ਵਿਚ ਬੱਸ ਅੱਡਾ ਨਾਗ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜਿਆ ਗਿਆ। ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਮਜੀਠਾ ਅੰਮ੍ਰਿਤਸਰ ਮੁੱਖ ਸੜਕ ਤੇ ਅੱਡਾ ਨਾਗ ਕਲਾਂ ਵਿਖੇ ਆਵਾਜਾਈ ਰੋਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ ਗਈ। ਜਥੇਬੰਦੀ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਪਰਿਵਾਰ ਦੀ ਮੰਗ ਤੇ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਦੇ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜਿਆ। ਇਸ ਮੌਕੇ ਪ੍ਰਧਾਨ ਜਸਪਾਲ ਸਿੰਘ ਦੇ ਨਾਲ ਕੁਲਦੀਪ ਸਿੰਘ ਨਾਗ ਕਲਾਂ, ਗੋਪਾਲ ਸਿੰਘ ਸੋਹੀਆਂ, ਮੁਖਵੰਤ ਸਿੰਘ ਆਬਾਦੀ ਵਰਪਾਲ, ਨਰਿੰਦਰ ਸਿੰਘ ਨਾਗ ਕਲਾਂ, ਹਰਦੇਵ ਸਿੰਘ ਵੀਰਮ, ਸਿਮਰਜੀਤ ਸਿੰਘ ਨਾਗ ਖੁਰਦ, ਰਾਜ ਸਿੰਘ ਨਾਗ ਕਲਾਂ, ਅਵਤਾਰ ਸਿੰਘ ਸ਼ਾਹ ਨਾਗ ਕਲਾਂ, ਜ਼ਸਵਿੰਦਰ ਸਿੰਘ ਨਾਗ, ਜਸਪਾਲ ਸਿੰਘ ਸ਼ਾਹ, ਸੁਖਜਿੰਦਰ ਸਿੰਘ ਸੋਹੀਆਂ, ਸੁਖਪ੍ਰੀਤ ਸਿੰਘ ਨਾਗ, ਬਲਰਾਜ ਸਿੰਘ ਸੋਹੀਆਂ,ਕੁਲਬੀਰ ਸਿੰਘ ਸੋਹੀਆਂ, ਹਰਦੀਪ ਸਿੰਘ ਆਦਿ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਨਾਸਰ ਵਿਖੇ ਜੁਵੇਨਾਈਲ ਜਸਟਿਸ ਐਕਟ 2015 ਸੰਬੰੰਧੀ ਵਰਕਸ਼ਾਪ ਵਿਦਿਆਰਥੀਆਂ ਨੂੰ ਬਾਲ ਮਜ਼ਦੂਰੀ, ਬਾਲ ਵਿ... ਅਗਲੀ ਖ਼ਬਰ ਗੁ: ਨਾਨਕਸਰ ਸਾਹਿਬ ਸਠਿਆਲਾ ਦੇ ਕੰਪਲੈਕਸ ਵਿਖੇ ਸੰਗਤਾਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੀ ਸੇਵਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।