ਨੈਸ਼ਨਲ ਐਵਾਰਡ ਜੇਤੂ ਐਥਲੀਟ ਗੁਰਅਸੀਸ ਦਾ ਸਕੂਲ ਪੁੱਜਣ ’ਤੇ ਹੋਇਆ ਨਿੱਘਾ ਸਵਾਗਤ
ਮਜੀਠਾ, 27 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੀ ਐਥਲੀਟ ਵਿਦਿਆਰਥਣ ਗੁਰਅਸੀਸ ਕੌਰ ਵਲੋਂ ਪਿਛਲੇ ਦਿਨੀਂ ਹੋਈਆਂ ਨੈਸ਼ਨਲ ਅਥਲੈਟਿਕਸ ਖੇਡਾਂ ਵਿਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਚਾਰ ਸੋਨੇ ਦੇ ਤਗਮੇ ਜਿੱਤੇ। ਤਗਮੇ ਹਾਸਲ ਕਰਨ ਤੋਂ ਬਾਅਦ ਉਸ ਦਾ ਸਕੂਲ ਪੁੱਜਣ ’ਤੇ ਸਕੂਲ ਮੈਨੇਜ਼ਮੈਂਟ ਕਮੇਟੀ ਅਤੇ ਸਕੂਲ ਅਧਿਆਪਕਾਂ ਨੇ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ।
ਅਜੀਤ ਡੈਸਕ
28-10-2026