28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਅਜਨਾਲਾ ਵਿਖੇ ਗੁਰਮਤਿ ਸਮਾਗਮ

ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਜਨਾਲਾ ਸ਼ਹਿਰ ਵਿਚ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵ: ਹਰਭਜਨ ਸਿੰਘ ਅਰੋੜਾ ਅਤੇ ਹਰਜੀਤ ਸਿੰਘ ਨਿੱਝਰ ਦੇ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਨਿਭਾਈ ਗਈ।

ਅਜੀਤ ਡੈਸਕ 28-10-2026
ਅਜਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਜਨਾਲਾ ਸ਼ਹਿਰ ਵਿਚ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵ: ਹਰਭਜਨ ਸਿੰਘ ਅਰੋੜਾ ਅਤੇ ਹਰਜੀਤ ਸਿੰਘ ਨਿੱਝਰ ਦੇ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਨਿਭਾਈ ਗਈ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਭਾਈ ਸੁਖਜੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਗੁਰਬੀਰ ਸਿੰਘ ਅਰੋੜਾ ਨੇ ਕਿਹਾ ਕਿ ਗੁਰਮਤਿ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸਿਧਾਂਤਾਂ, ਗੁਰਬਾਣੀ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਅਜ ਇਸ ਦੌਰਾਨ ਗੁਰਬੀਰ ਸਿੰਘ ਅਰੋੜਾ, ਹਰਜੀਤ ਸਿੰਘ ਨਿੱਝਰ, ਪਰਮਜੀਤ ਸਿੰਘ ਰਿੰਕੂ ਅਤੇ ਹੋਰਨਾਂ ਪ੍ਰਬੰਧਕਾਂ ਵਲੋਂ ਰਾਗੀ ਭਾਈ ਸੁਖਜੀਤ ਸਿੰਘ ਦੇ ਜਥੇ ਸਮੇਤ ਆਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਦੇ ਧਰਮਪਤਨੀ ਡਾ: ਅਵਤਾਰ ਕੌਰ ਅਜਨਾਲਾ, ਗੁਰਦੁਆਰਾ ਕਲਗੀਧਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਨਿੱਝਰ, ਹਰਜੀਤ ਸਿੰਘ, ਭੁਪਿੰਦਰ ਸਿੰਘ, ਡਾ: ਪਰਮਜੀਤ ਸਿੰਘ, ਅਰਸ਼ਦੀਪ ਸਿੰਘ, ਜਸਵਿੰਦਰ ਸਿੰਘ ਜੱਸ ਚਾਵਲਾ, ਅਵਤਾਰ ਸਿੰਘ ਟੀਟੂ ਚਾਵਲਾ, ਭੋਲਾ ਸਿੰਘ, ਦਵਿੰਦਰ ਕੌਰ, ਪ੍ਰਿੰਸੀਪਲ ਗੁਰਸ਼ਰਨ ਕੌਰ ਅਰੋੜਾ, ਇੰਸਪੈਕਟਰ ਲਖਵਿੰਦਰ ਸਿੰਘ, ਬਲਜੀਤ ਸਿੰਘ ਟਾਇਰਾਂ ਵਾਲੇ, ਜੈਸਮੀਨ ਕੌਰ, ਕੰਵਲਜੀਤ ਕੌਰ, ਨੰਬਰਦਾਰ ਬਖਸ਼ੀਸ਼ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ ਕਰਿਆਨੇ ਵਾਲੇ ਅਤੇ ਪਰਮਜੀਤ ਸਿੰਘ ਭਾਟੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਆਗੂ ਨੈਨੂੰ ਰਾਮ ਗਰਗ ਅਤੇ ਅਸ਼ਵਨੀ ਕੁਮਾਰ ਨੇ ਸੂਬਾ ਪ੍ਰਧਾਨ ਨਾਲ਼ ਕੀਤੀ ਮੁਲਾਕਾਤ ਅਗਲੀ ਖ਼ਬਰ ਨੈਸ਼ਨਲ ਐਵਾਰਡ ਜੇਤੂ ਐਥਲੀਟ ਗੁਰਅਸੀਸ ਦਾ ਸਕੂਲ ਪੁੱਜਣ ’ਤੇ ਹੋਇਆ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।