‘ਮੇਰਾ ਘਰ ਮੇਰੇ ਨਾਮ’ ਤਹਿਤ ਪਿੰਡ ਅਵਾਣ ਦੇ 1 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਪੱਤਰ ਵੰਡੇ
ਗੱਗੋਮਾਹਲ, 27 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਅੰਦਰੂਨ ਅਬਾਦੀ ਅੰਦਰ ਰਹਿੰਦੇ ਪਰਿਵਾਰਾਂ ਨੂੰ ਮੇਰਾ ਘਰ ਮੇਰੇ ਨਾਮ ਤਹਿਤ ਮਾਲਕੀ ਹੱਕ ਦੇਣ ਦਾ ਕੀਤਾ ਫ਼ੈਸਲਾ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ । ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਮੁਤਾਬਿਕ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਸਰਪੰਚ ਸ਼ੇਰ ਸਿੰਘ ਸਮੇਤ ਗ੍ਰਾਮ ਪੰਚਾਇਤ ਦੇ ਨੁੰਮਾਇੰਦਿਆਂ ਵਲੋਂ ਸਾਂਝੇ ਤੌਰ ’ਤੇ ਪਿੰਡ ਅਵਾਣ ਦੇ ਇਕ ਹਜਾਰ ਤੋਂ ਵੱਧ ਵਸਨੀਕਾਂ ਨੂੰ ਮਾਲਕੀ ਦੇ ਹੱਕ ਪੱਤਰਾਂ ਦੀ ਵੰਡ ਕੀਤੀ ।
ਅਜੀਤ ਡੈਸਕ
28-10-2026