4 ਦੀ ਸੰਗਰੂਰ ਰੈਲੀ ਵਿਚ ਬਾਬਾ ਬਕਾਲਾ ਸਾਹਿਬ ਹਲਕੇ ਤੋਂ ਵੱਡਾ ਜਥਾ ਸ਼ਮੂਲੀਅਤ ਕਰੇਗਾ-ਭਲਾਈਪੁਰ
ਟਾਂਗਰਾ , 27 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਰੈਲੀ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਅਜੀਤ ਡੈਸਕ
28-10-2026