31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡਾ. ਗੁਰਦਿਆਲ ਸਿੰਘ ਫੁੱਲ ਅੰਤਰ ਸਕੂਲ ਮੁਕਾਬਲਿਆਂ ’ਚ ਅੰਬਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੱਤੇਵਾਲ, 30 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ‘ਮੰਚ ਲੋਕ’ ਅੰਮ੍ਰਿਤਸਰ ਵਲੋਂ ਪੰਡਤ ਕਿ੍ਸ਼ਨ ਦੇਵੇਸਰ ਦੀ ਅਗਵਾਈ ਵਿਚ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਨਾਥ ਦੀ ਖੂਹੀ ਵਿਖੇ 27ਵੇਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਇੰਟਰ ਸਕੂਲ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 31-10-2026
ਮੱਤੇਵਾਲ, 30 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ‘ਮੰਚ ਲੋਕ’ ਅੰਮ੍ਰਿਤਸਰ ਵਲੋਂ ਪੰਡਤ ਕਿ੍ਸ਼ਨ ਦੇਵੇਸਰ ਦੀ ਅਗਵਾਈ ਵਿਚ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਨਾਥ ਦੀ ਖੂਹੀ ਵਿਖੇ 27ਵੇਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਇੰਟਰ ਸਕੂਲ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਮੁਕਾਬਲਿਆਂ ਜਿਵੇਂ ਕਿ ਨਾਅਰਾ ਲੇਖਨ, ਚਾਰਟ ਮੇਕਿੰਗ ਅਤੇ ਸੁੰਦਰ ਲਿਖਾਈ ਪ੍ਰਤੀਯੋਗਤਾਵਾਂ ਵਿਚ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ। ਅੰਬਰ ਸਕੂਲ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਵੱਧ ਚੜ ਕੇ ਹਿੱਸਾ ਲਿਆ ਅਤੇ ਇਨਾਮ ਪ੍ਰਾਪਤ ਕੀਤੇ। ਚਾਰਟ ਮੇਕਿੰਗ ਸੀਨੀਅਰ ਵਿਚ ਇਸ ਸਕੂਲ ਦੀ ਸੰਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਨਾਅਰਾ ਲੇਖਨ ਵਿਚ ਗਗਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ । ਚਾਰਟ ਮੇਕਿੰਗ ਜੂਨੀਅਰ ਵਰਗ ਵਿਚ ਸੁਖਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਲਵਨੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਲਮ ਤੇ ਸਿਆਹੀ ਦੀ ਵਰਤੋਂ ਕਰਕੇ ਜੂਨੀਅਰ ਵਰਗ ਸੁੰਦਰ ਲਿਖਾਈ ਮੁਕਾਬਲੇ ਵਿਚ ਸਹਿਜਪ੍ਰੀਤ ਕੌਰ ਅਤੇ ਸੀਨੀਅਰ ਵਰਗ ਵਿਚ ਗੁਰਕੀਰਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ‘ਮੰਚ ਲੋਕ’ ਵਲੋਂ ਪੰਜਾਬੀ ਅਧਿਆਪਕਾ ਜਤਿੰਦਰ ਪਾਲ ਕੌਰ ਭਿੰਡਰ ਨੂੰ ਵੀ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਕੂਲ ਦੇ ਪ੍ਰਿੰ: ਬਲਕਾਰ ਸਿੰਘ ਹੁੰਦਲ, ਚੇਅਰਮੈਨ ਸੰਪੂਰਨ ਸਿੰਘ, ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹਮੇਸ਼ਾ ਹੀ ਆਪਣੇ ਸਕੂਲ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਕਲਾਤਮਕ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਲਈ ਉਨ੍ਹਾਂ ਨੂੰ ਤਰਾਸ਼ਦੇ ਤੇ ਨਿਖਾਰਦੇ ਰਹਿਣਗੇ। 30 ਏਐਸਆਰ31
ਪਿਛਲੀ ਖ਼ਬਰ ਸ਼ਿਵ ਮੰਦਰ ਵਿਖੇ ਸਾਲਾਨਾ ਜਾਗਰਣ ਕਰਵਾਇਆ ਅਗਲੀ ਖ਼ਬਰ ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌੰਗ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।