01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੇਂਟ ਸੋਲਜਰ ਸਕੂਲ ਵਿਖੇ ਫਿੱਟ ਇੰਡੀਆ ਫ੍ਰੀਡਮ ਰਨ 7.0 ਮੈਰਾਥਨ ਕਰਵਾਈ

ਜੰਡਿਆਲਾ ਗੁਰੂ, 31 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ‘ਸਵੱਛਤਾ ਸੇ ਸਵਾਸਥਯ ਕੀ ਓਰ’ ਦੇ ਨਾਅਰੇ ਹੇਠ ਫਿੱਟ ਇੰਡੀਆ ਫ੍ਰੀਡਮ ਰਨ 7. 0 ਮੈਰਾਥਨ ਕਰਵਾਈ ਗਈ।

ਅਜੀਤ ਡੈਸਕ 01-11-2026
ਜੰਡਿਆਲਾ ਗੁਰੂ, 31 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ‘ਸਵੱਛਤਾ ਸੇ ਸਵਾਸਥਯ ਕੀ ਓਰ’ ਦੇ ਨਾਅਰੇ ਹੇਠ ਫਿੱਟ ਇੰਡੀਆ ਫ੍ਰੀਡਮ ਰਨ 7.0 ਮੈਰਾਥਨ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਰੀਰਕ ਤੰਦਰੁਸਤੀ, ਸਫ਼ਾਈ ਅਤੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਮੈਰਾਥਨ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਦੌੜ ਲਗਾਈ। ਇਸ ਮੌਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਸਾਫ਼-ਸੁਥਰਾ ਵਾਤਾਵਰਣ ਵੀ ਜ਼ਰੂਰੀ ਹੈ। ‘ਤੰਦਰੁਸਤੀ ਲਈ ਦੌੜ, ਸਫ਼ਾਈ ਲਈ ਦੌੜ ਅਤੇ ਬਿਹਤਰ ਭਾਰਤ ਲਈ ਦੌੜ’ ਦੇ ਸੰਦੇਸ਼ ਨਾਲ ਇਹ ਸਮਾਗਮ ਸਫਲਤਾਪੂਰਵਕ ਸੰਪੰਨ ਹੋਇਆ।
ਪਿਛਲੀ ਖ਼ਬਰ ਰਸ਼ਪਾਲ ਸਿੰਘ ਪਾਸੀ ਕਾਲੇ ਸ਼ਾਹ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਰਾਗੀ ਭਾਈ ਚਰਨਜੀਤ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।