01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ-ਬਿਕਰਮ ਸਿੰਘ ਮਜੀਠੀਆ

ਚਵਿੰਡਾ ਦੇਵੀ, 31 ਅਕਤੂਬਰ (ਸਤਪਾਲ ਸਿੰਘ ਢੱਡੇ)—ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਚਾਟੀਵਿੰਡ ਲੇਹਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸ.

ਅਜੀਤ ਡੈਸਕ 01-11-2026
ਚਵਿੰਡਾ ਦੇਵੀ, 31 ਅਕਤੂਬਰ (ਸਤਪਾਲ ਸਿੰਘ ਢੱਡੇ)—ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਚਾਟੀਵਿੰਡ ਲੇਹਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸ. ਪਵਨਦੀਪ ਸਿੰਘ, ਸ. ਰਵਿੰਦਰ ਸਿੰਘ ਸਾਬਕਾ ਸਰਪੰਚ, ਸ. ਦਵਿੰਦਰ ਸਿੰਘ ਮੈਂਬਰ ਪੰਚਾਇਤ, ਸ. ਜਗਰੂਪ ਸਿੰਘ ਮੈਂਬਰ ਪੰਚਾਇਤ, ਸ. ਕੁਲਵਿੰਦਰ ਸਿੰਘ ਫ਼ੌਜੀ ਮੈਂਬਰ ਪੰਚਾਇਤ, ਸ. ਰਾਜਵਿੰਦਰ ਸਿੰਘ ਰਾਜੂ ਸਾਬਕਾ ਮੈਂਬਰ ਪੰਚਾਇਤ, ਸ. ਹਰਦੀਪ ਸਿੰਘ ਅਤੇ ਸ. ਇੰਦਰਜੀਤ ਸਿੰਘ ਦੇ ਨਾਮ ਸ਼ਾਮਿਲ ਹਨ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਆਗੂਆਂ ਅਤੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣਗੇ।
ਪਿਛਲੀ ਖ਼ਬਰ ਚਵਿੰਡਾ ਛਿੰਝ ਮੇਲੇ ’ਚ ਪਿੰਡ ਮਾਨ ਦੀ ਸਮੂਹ ਪੰਚਾਇਤ ਨੇ ਪਹਿਲਵਾਨ ਰਾਜਾ ਮਾਨ ਨੂੰ 1 ਟੀਨ ਘਿਓ ਤੇ 21 ਹਜ਼ਾਰ ਰੁਪਏ ਨਾਲ ਕ... ਅਗਲੀ ਖ਼ਬਰ ਰਸ਼ਪਾਲ ਸਿੰਘ ਪਾਸੀ ਕਾਲੇ ਸ਼ਾਹ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।