01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਬੁਰਜੀ ਵਿਖੇ ਗੁਰਮਤਿ ਸਮਾਗਮ ਅੱਜ

ਜਗਦੇਵ ਕਲਾਂ/ਚੇਤਨਪੁਰਾ, 31 ਅਕਤੂਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਗੁਰਦੁਆਰਾ ‘ਨਾਨਕ ਨਾਮ ਜਹਾਜ਼’ ਪਿੰਡ ਦਬੁਰਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 1 ਨਵੰਬਰ ਨੂੰ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਦੀ ਅਗਵਾਈ ਹੇਠ ਇਲਾਕੇ ਅਤੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਨੇ ਦੱਸਿਆ ਕਿ 1 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਗਿਆਨੀ ਕੇਵਲ ਸਿੰਘ ਮਹਿਤਾ ਸੋਹੀ ਭਰਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਓਮਪ੍ਰੀਤ ਸਿੰਘ ਹਜ਼ੂਰੀ ਰਾਗੀ ਲੁਧਿਆਣੇ ਵਾਲੇ, ਬਾਬਾ ਤਰਨਜੀਤ ਸਿੰਘ ਖਾਲਸਾ ਨਿੱਕੇ ਘੁੰਮਣ ਅਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜਥਾ ਅਤੇ ਨਾਮਵਰ ਰਾਗੀ, ਢਾਡੀ ਜਥਿਆਂ ਤੋਂ ਇਲਾਵਾ ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਸੰਗਤਾਂ ਨੂੰ ਗੁਰ ਇਤਿਹਾਸ ਦੁਆਰਾ ਨਿਹਾਲ ਕਰਨਗੀਆਂ।

ਬਾਬਾ ਕੁਲਵਿੰਦਰ ਸਿੰਘ 01-11-2026
ਜਗਦੇਵ ਕਲਾਂ/ਚੇਤਨਪੁਰਾ, 31 ਅਕਤੂਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਗੁਰਦੁਆਰਾ ‘ਨਾਨਕ ਨਾਮ ਜਹਾਜ਼’ ਪਿੰਡ ਦਬੁਰਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 1 ਨਵੰਬਰ ਨੂੰ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਦੀ ਅਗਵਾਈ ਹੇਠ ਇਲਾਕੇ ਅਤੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਨੇ ਦੱਸਿਆ ਕਿ 1 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਗਿਆਨੀ ਕੇਵਲ ਸਿੰਘ ਮਹਿਤਾ ਸੋਹੀ ਭਰਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਓਮਪ੍ਰੀਤ ਸਿੰਘ ਹਜ਼ੂਰੀ ਰਾਗੀ ਲੁਧਿਆਣੇ ਵਾਲੇ, ਬਾਬਾ ਤਰਨਜੀਤ ਸਿੰਘ ਖਾਲਸਾ ਨਿੱਕੇ ਘੁੰਮਣ ਅਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜਥਾ ਅਤੇ ਨਾਮਵਰ ਰਾਗੀ, ਢਾਡੀ ਜਥਿਆਂ ਤੋਂ ਇਲਾਵਾ ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਸੰਗਤਾਂ ਨੂੰ ਗੁਰ ਇਤਿਹਾਸ ਦੁਆਰਾ ਨਿਹਾਲ ਕਰਨਗੀਆਂ। ­
ਪਿਛਲੀ ਖ਼ਬਰ ਸੱਤਿਆ ਐਲੀਮੈਂਟਰੀ ਸਕੂਲ ਭੱਟੀਕੇ ਵਿਖੇ ਬੱਚਿਆਂ ਨੂੰ ਕਾਨੂੰਨੀ ਹੱਕ ਤੇ ਸੁਰੱਖਿਆ ਪ੍ਰਤੀ ਕੀਤਾ ਜਾਗਰੂਕਤਾ ਅਗਲੀ ਖ਼ਬਰ ਸੰਨੀ ਸਵੀਟ ਸ਼ਾਪ ਤੋਂ ਬੇਸਨ ਦੀ ਬਰਫ਼ੀ ਤੇ ਗਰੀਨ ਕਰੇਲੇ ਦੇ ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।