02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਂਗਰਸ ਦੀ 4 ਨਵੰਬਰ ਦੀ ਸੰਗਰੂਰ ਰੈਲੀ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ- ਸਾਬਕਾ ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕਾਂਗਰਸ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕੲਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਮਿਤੀ 4 ਨਵੰਬਰ ਸੰਗਰੂਰ ਵਿਖੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਇਕ ਵਿਸ਼ਾਲ ਕਾਫਲਾ ਸੰਗਰੂਰ ਰੈਲੀ ਵਿਚ ਸ਼ਮੂਲੀਅਤ ਕਰੇਗਾ ।

ਅਜੀਤ ਡੈਸਕ 02-11-2026
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕਾਂਗਰਸ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕੲਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਮਿਤੀ 4 ਨਵੰਬਰ ਸੰਗਰੂਰ ਵਿਖੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਇਕ ਵਿਸ਼ਾਲ ਕਾਫਲਾ ਸੰਗਰੂਰ ਰੈਲੀ ਵਿਚ ਸ਼ਮੂਲੀਅਤ ਕਰੇਗਾ । ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਰਿਕਾਰਡਤੋੜ ਇਕੱਠ ਹੋਵੇਗਾ ਅਤੇ ਇਸ ਰੈਲੀ ਨੇ ਹੀ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਮੁੱਢ ਬੰਨਣਾ ਹੈ । ਉਨ੍ਹਾਂ ਨੇ ਇਸ ਮੌਕੇ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਪ੍ਰਬੰਧਾਂ ਸੰਬੰਧੀ ਰਣਨੀਤੀ ਉਲੀਕੀ ਅਤੇ ਵਰਕਰਾਂ ਨੂੰ ਤਿਆਰ-ਬੁਰ-ਤਿਆਰ ਰਹਿਣ ਲਈ ਕਿਹਾ । ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂ ਚੱਕ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਵਿੰਗ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਦੋਵੇਂ ਮੈਂਬਰ ਬਲਾਕ ਸੰਮਤੀ), ਸਰਪੰਚ ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਦਲਬੀਰ ਸਿੰਘ ਸਠਿਆਲਾ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਪ੍ਰਧਾਨ ਰੌਬਿਨ ਮਾਨ, ਸਰਪੰਚ ਪ੍ਰਭ ਥੋਥੀਆਂ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਗੁਰਦੀਪ ਸਿੰਘ ਸਾਬਕਾ ਐਮ.ਸੀ., ਸਰਪੰਚ ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸ਼ੇਰੋਂ, ਚੈਂਚਲ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ, ਸਰਪੰਚ ਨੌਬੀ ਗਿੱਲ ਨਰੋਤਮਪੁਰ, ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਕਰਨਾਲਾ ਤੋਂ ਅਕਾਲੀ ਦਲ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਸਰਪੰਚ ਗੌਤਮ ਮਹਿਤਾ ਨੇ 300 ਲੋੜਵੰਦ ਪਰਿਵਾਰਾਂ ਨੂੰ ਵੰਡੇ ਕੰਬਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।