02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੰਗਰੂਰ ਰੈਲੀ ਪੰਜਾਬ ਦੀਆਂ ਹੁਣ ਤੱਕ ਦੀਆਂ ਸਾਰੀਆਂ ਰੈਲੀਆਂ ਦੇ ਰਿਕਾਰਡ ਤੋੜੇਗੀ : ਤ੍ਰਿਪਤ ਬਾਜਵਾ, ਸੱਚਰ

ਅੰਮ੍ਰਿਤਸਰ, 1 ਨਵੰਬਰ (ਵਿ:ਪ੍ਰ:)-4 ਨਵੰਬਰ ਨੂੰ ਸੰਗਰੂਰ ਵਿਖੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਕਾਂਗਰਸ ਪਾਰਟੀ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਵਾਪਸੀ ਸਮੇਂ ਸਾਬਕਾ ਮੰਤਰੀ ਅਤੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਰੂਰ ਦੀ ਇਹ ਰੈਲੀ ਪੰਜਾਬ ਦੀਆਂ ਹੁਣ ਤੱਕ ਹੋਈਆਂ ਸਾਰੀਆਂ ਸਿਆਸੀ ਰੈਲੀਆਂ ਦੇ ਰਿਕਾਰਡ ਤੋੜੇਗੀ। ਸ: ਬਾਜਵਾ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।

ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਵਿ:ਪ੍ਰ:)-4 ਨਵੰਬਰ ਨੂੰ ਸੰਗਰੂਰ ਵਿਖੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਕਾਂਗਰਸ ਪਾਰਟੀ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਵਾਪਸੀ ਸਮੇਂ ਸਾਬਕਾ ਮੰਤਰੀ ਅਤੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਰੂਰ ਦੀ ਇਹ ਰੈਲੀ ਪੰਜਾਬ ਦੀਆਂ ਹੁਣ ਤੱਕ ਹੋਈਆਂ ਸਾਰੀਆਂ ਸਿਆਸੀ ਰੈਲੀਆਂ ਦੇ ਰਿਕਾਰਡ ਤੋੜੇਗੀ। ਸ: ਬਾਜਵਾ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਪੰਜਾਬ ਦੇ ਹਰ ਕੋਨੇ ਤੋਂ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਚੁੱਕਾ ਹੈ ਅਤੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਮਜੀਠਾ ਹਲਕੇ ਤੋਂ ਵੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਈ ਜਾ ਰਹੀ ਹੈ। ਇਸ ਸੰਬੰਧੀ ਪਿੰਡ ਪੱਧਰ ’ਤੇ ਲਗਾਤਾਰ ਮੀਟਿੰਗਾਂ ਕਰਕੇ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਹ ਇਨਸਾਫ਼ ਰੈਲੀ ਪੰਜਾਬ ਦੇ ਲੋਕਾਂ ਦੇ ਹੱਕਾਂ, ਮਸਲਿਆਂ ਅਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਅਹਿਮ ਮੰਚ ਸਾਬਤ ਹੋਵੇਗੀ। ਸੱਚਰ ਨੇ ਕਿਹਾ ਕਿ ਕਾਂਗਰਸੀ ਵਰਕਰ ਪੂਰੀ ਇਕਜੁੱਟਤਾ ਅਤੇ ਜੋਸ਼ ਨਾਲ ਰੈਲੀ ਦੀ ਸਫ਼ਲਤਾ ਲਈ ਕੰਮ ਕਰ ਰਹੇ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਮਜੀਠਾ ਹਲਕੇ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਰੈਲੀ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਸ਼ੰਮੀ ਵਲੋਂ ਅਗਾਮੀ ਵਿਧਾਨ ਸਭਾ ਚੋਣਾ ’ਚ ਅਜਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਅਗਲੀ ਖ਼ਬਰ ਗੁ: ਸ਼ਹੀਦ ਗੰਜ ਸਾਹਿਬ ਵਿਖੇ ਸਰਫ ਨਾਲ ਧੁਆਈ ਦੀ ਸੇਵਾ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।