02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਨਰਸਿੰਗ ਕਾਲਜ ਪੰਧੇਰ ਵਿਖੇ ਸ਼ਰਧਾ ਨਾਲ ਮਨਾਇਆ

ਚੇਤਨਪੁਰਾ, 1 ਨਵੰਬਰ (ਮਹਾਂਬੀਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਪੰਧੇਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸੰਸਥਾ ਦਾ ਸਮੁੱਚਾ ਵਾਤਾਵਰਣ ਗੁਰਬਾਣੀ ਦੀ ਰੂਹਾਨੀਅਤ ਨਾਲ ਗੂੰਜਦਾ ਰਿਹਾ।

ਅਜੀਤ ਡੈਸਕ 02-11-2026
ਚੇਤਨਪੁਰਾ, 1 ਨਵੰਬਰ (ਮਹਾਂਬੀਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਪੰਧੇਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸੰਸਥਾ ਦਾ ਸਮੁੱਚਾ ਵਾਤਾਵਰਣ ਗੁਰਬਾਣੀ ਦੀ ਰੂਹਾਨੀਅਤ ਨਾਲ ਗੂੰਜਦਾ ਰਿਹਾ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਹੋਈ। ਇਸ ਉਪਰੰਤ ਕਥਾ ਵਾਚਕ ਭਾਈ ਮਨਦੀਪ ਸਿੰਘ, ਗੁਰੂ ਕਾ ਬਾਗ਼ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਗੁਰੂ ਜੀ ਵਲੋਂ ਸੇਵਾ, ਨਿਮਰਤਾ ਅਤੇ ਸਿਮਰਨ ਦੇ ਦਿੱਤੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਸ ਤੋਂ ਬਾਅਦ ਭਾਈ ਸਰਬਜੀਤ ਸਿੰਘ ਜੀ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀ ਉਸਤਤ ਵਿਚ ਕਵਿਤਾਵਾਂ ਤੇ ਗੀਤ ਪੇਸ਼ ਕੀਤੇ, ਜਿਨ੍ਹਾਂ ਦੀ ਸੰਗਤਾਂ ਨੇ ਭਰਪੂਰ ਸ਼ਲਾਘਾ ਕੀਤੀ। ਚੇਅਰਪਰਸਨ ਹਰਜਿੰਦਰਪਾਲ ਕੌਰ ਕੰਗ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਇਕ ਚੰਗਾ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਿਆ ਜਾ ਸਕਦਾ ਹੈ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ। ਗੁਰਪੁਰਬ ਮੌਕੇ ਲਗਾਇਆ ਗਿਆ ਖੂਨਦਾਨ ਕੈਂਪ ਖਿੱਚ ਦਾ ਕੇਂਦਰ ਰਿਹਾ। ਇਹ ਕੈਂਪ ਰੈੱਡ ਕਰਾਸ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਵਧ-ਚੜ੍ਹ ਕੇ ਭਾਗ ਲੈ ਕੇ ਖੂਨਦਾਨ ਕੀਤਾ। ਰੈੱਡ ਕਰਾਸ ਦੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਖੂਨਦਾਨੀਆਂ ਨੂੰ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਅਰਦਾਸ ਕੀਤੀ ਗਈ ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਡਾ. ਗੁਲਵਤਨ ਸਿੰਘ ਕੰਗ, ਡਾ. ਆਨੰਦਜੀਤ ਕੌਰ, ਕੇਵਲ ਸਿੰਘ ਆਦਿ ਸਮੇਤ ਸਮੂਹ ਸਟਾਫ਼ ਮੈਂਬਰ, ਵਿਦਿਆਰਥੀ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਸੰਤੂ ਨੰਗਲ (ਅੰਮ੍ਰਿਤਸਰ ) ਦੀ ਅਕਾਸ਼ਦੀਪ ਕੌਰ ਨੇ ਯੂਰਪੀ ਯੂਨੀਅਨ ਦੀ ਵੱਕਾਰੀ ਸਕਾਲਰਸ਼ਿਪ ਤਹਿਤ ਮਾਸਟਰਜ਼ ਦੀ ਡਿਗਰੀ... ਅਗਲੀ ਖ਼ਬਰ ਸਿਮਰਨਜੀਤ ਸਿੰਘ ਸ਼ੰਮੀ ਵਲੋਂ ਅਗਾਮੀ ਵਿਧਾਨ ਸਭਾ ਚੋਣਾ ’ਚ ਅਜਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।