03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਰਕਾਰੀ ਖ਼ਰੀਦ ਬੰਦ ਹੋਣ ਦੇ ਵਿਰੋਧ ’ਚ ਡੀ. ਸੀ. ਦਫ਼ਤਰ ਅੱਗੇ ਝੋਨਾ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਮੁਲਤਵੀ

ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਝੋਨਾ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਸੰਬੰਧੀ ਬੀਤੇ ਦਿਨ ਤੋਂ ਹੀ ਕਿਸਾਨ ਆਗੂਆਂ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਕੌਮੀ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 03-11-2026
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਝੋਨਾ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਸੰਬੰਧੀ ਬੀਤੇ ਦਿਨ ਤੋਂ ਹੀ ਕਿਸਾਨ ਆਗੂਆਂ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਸਨ। ਇਸੇ ਲੜੀ ਤਹਿਤ ਅੱਜ ਪ੍ਰਸ਼ਾਸਨ ਵਲੋਂ ਮਾਰਕੀਟ ਕਮੇਟੀ ਦਫ਼ਤਰ ਅਜਨਾਲਾ ਵਿਖੇ ਡੀ.ਐੱਮ. ਜਤਿਨ ਵਰਮਾ, ਕਰਨਦੀਪ ਸਿੰਘ ਡੀ.ਐੱਮ. ਵੇਅਰਹਾਊਸ, ਰਮਨਦੀਪ ਸਿੰਘ ਡੀ.ਐੱਮ.ਓ. ਅੰਮ੍ਰਿਤਸਰ, ਸੰਦੀਪ ਸਿੰਘ ਏ.ਐੱਫ.ਐੱਸ.ਓ. ਅਜਨਾਲਾ ਅਤੇ ਸੰਦੀਪ ਸਿੰਘ ਰਿਆੜ ਸਕੱਤਰ ਮਾਰਕੀਟ ਕਮੇਟੀ ਅਜਨਾਲਾ ਸਮੇਤ ਹੋਰ ਅਧਿਕਾਰੀਆਂ ਨਾਲ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਅਤੇ ਹੋਰਨਾਂ ਕਿਸਾਨ ਆਗੂਆਂ ਦੀ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਅਧਿਕਾਰੀਆਂ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਅਤੇ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਦਾਣਾ ਮੰਡੀ ਅਜਨਾਲਾ ਅਤੇ ਭਗਤਾਂਵਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸਰਕਾਰ ਦੀ ਪਾਲਿਸੀ ਅਨੁਸਾਰ ਕਰਵਾਈ ਜਾਵੇਗੀ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਮੀਟਿੰਗ ਕਰਕੇ ਧਰਨਾ ਮੁਲਤਵੀ ਕਰਨ ਦਾ ਫ਼ੈਸਲਾ ਲਿਆ। ਇਸ ਮੌਕੇ ਜਸਵਿੰਦਰ ਸਿੰਘ ਚਾੜਪੁਰ, ਜ਼ਿਲ੍ਹਾ ਆਗੂ ਬਲਾਕ ਜਸਵਿੰਦਰ ਸਿੰਘ, ਮੰਗਲ ਸਿੰਘ ਜਨਰਲ ਸਕੱਤਰ, ਅਰਵਿੰਦਰ ਸਿੰਘ ਲਾਡਾ ਲੰਗੋਮਾਹਲ, ਹਰਜੀਤ ਸਿੰਘ ਸੂਫ਼ੀਆ, ਕਰਨ ਸਿੰਘ ਸੂਫ਼ੀਆਂ, ਪਲਵਿੰਦਰ ਸਿੰਘ ਕੋਟਲੀ, ਨੰਬਰਦਾਰ ਸੁਖਵਿੰਦਰ ਸਿੰਘ, ਮੰਗਲ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਪੰਜਾਬ ਆਉਣ ਜਾਂ ਨਾ ਆਉਣ, ਕਾਂਗਰਸ ਨੂੰ ਪੰਜਾਬ ’ਚ ਕੁਝ ਨਹੀਂ ਮਿਲਣਾ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਰੈਸਟੋਰੈਂਟ ’ਤੇ ਗੋਲੀਆਂ ਚੱਲਣ ਦੀ ਵਾਰਦਾਤ ’ਚ ਇਨਸਾਫ਼ ਨਾ ਮਿਲਣ ’ਤੇ ਰੈਸਟੋਰੈਂਟ ਮਾਲਕ ਨੇ ਮਾਂ ਸਮੇਤ ਚੁਰਸਤੇ ’ਚ ਬੈਠ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।