ਪਿੰਡ ਕਲੇਰ ਘੁਮਾਣ ਵਿਖੇ ਜਲਾਲ ਉਸਮਾ ਨੇ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ
ਬਾਬਾ ਬਕਾਲਾ ਸਾਹਿਬ, 2 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਕਲੇਰ ਘੁਮਾਣ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਪ੍ਰਚਾਰ ਮੁਹਿੰਮ ਤਹਿਤ, ਜਿੱਥੇ ਮੌਜੂਦਾ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ, ਉਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸਬੰਧੀ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨਾਲ ਸਬੰਧਿਤ ਫਾਰਮ ਵੀ ਭਰੇ ਅਤੇ ਦੱਸਿਆ ਕਿ ਇਨ੍ਹਾਂ ਮੁਸ਼ਕਲਾਂ ਨੂੰ ਮੱਦੇ ਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਮੈਨੀਫੈਸਟੋ ਵਿਚ ਪਾ ਕੇ ਲੋਕਾਂ ਨੂੰ ਮੁੱਖ ਸਹੂਲਤਾਂ ਦੇਵੇਗੀ।
ਬਾਬਾ ਬਕਾਲਾ ਸਾਹਿਬ, 2 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਕਲੇਰ ਘੁਮਾਣ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਪ੍ਰਚਾਰ ਮੁਹਿੰਮ ਤਹਿਤ, ਜਿੱਥੇ ਮੌਜੂਦਾ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ, ਉਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸਬੰਧੀ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨਾਲ ਸਬੰਧਿਤ ਫਾਰਮ ਵੀ ਭਰੇ ਅਤੇ ਦੱਸਿਆ ਕਿ ਇਨ੍ਹਾਂ ਮੁਸ਼ਕਲਾਂ ਨੂੰ ਮੱਦੇ ਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਮੈਨੀਫੈਸਟੋ ਵਿਚ ਪਾ ਕੇ ਲੋਕਾਂ ਨੂੰ ਮੁੱਖ ਸਹੂਲਤਾਂ ਦੇਵੇਗੀ। ਇਸ ਦੌਰਾਨ ਵਰਕਰਾਂ ਨੂੰ ਸੰਬੋਧਿਨ ਕਰਦਿਆਂ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਗੁੰਡਾਗਰਦੀ ਅਤੇ ਨਸ਼ਿਆਂ ਦਾ ਪੂਰਾ ਜੋਰ ਹੈ। ਰੋਜਾਨਾ ਮਾਂਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ, ਪਰ ਸਰਕਾਰ ਨੂੰ ਇਸ ਸਬੰਧੀ ਕੋਈ ਲੈਣਾ-ਦੇਣਾ ਨਹੀਂ, ਸਗੋਂ ਨਿੱਤ ਦਿਹਾੜੇ ਹੋ ਰਹੀ ਕਤਲੋਗਾਰਤ ਤੇ ਵੀ ਚੁੱਪੀ ਸਾਧੀ ਬੈਠੀ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਵੀ ਫੇਲ੍ਹ ਹੋ ਚੁੱਕਾ ਹੈ । ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦੇ ਲੋਕ ਮੌਜੂਦਾ ਮਾਨ ਸਰਕਾਰ ਤੋਂ ਅੱਕ ਥੱਕ ਚੁੱਕੇ ਹਨ ਅਤੇ ਹੁਣ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਬੀਬੀ ਮਨਜੀਤ ਕੌਰ ਸਾਬਕਾ ਸਰਪੰਚ ਕਲੇਰ ਘੁਮਾਣ, ਹਰਜੀਤ ਸਿੰਘ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹੰਸਰਾਜ ਸਿੰਘ ਸਾ: ਸਰਪੰਚ ਧਿਆਨਪੁਰ, ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ, ਬਲਵਿੰਦਰ ਸਿੰਘ ਜਸਪਾਲ, ਤਰਸੇਮ ਸਿੰਘ ਕਾਲੇਕੇ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਹੋਰ ਹਾਜ਼ਰ ਸਨ।