ਸੰਗਰੂਰ ਦੀ ਇਨਸਾਫ਼ ਰੈਲੀ ਇਤਿਹਾਸਕ ਇਕੱਠ ਦਾ ਗਵਾਹ ਬਣੇਗੀ : ਕੰਵਰਪ੍ਰਤਾਪ ਸਿੰਘ ਅਜਨਾਲਾ
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਵਿਚ ਇਤਿਹਾਸਕ ਇਕੱਠ ਹੋਵੇਗਾ ਅਤੇ ਇਸ ਰੈਲੀ ਰਾਹੀਂ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।
ਕੰਵਰਪ੍ਰਤਾਪ ਸਿੰਘ ਅਜਨਾਲਾ
03-11-2026