03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ

ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ. ਏ.

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਜਨਾਲਾ ਖੇਤਰ ਵਿਚ ਪਰਾਲੀ ਦੀ ਸਾਂਭ ਸੰਭਾਲ ਅਤੇ ਸੁਚੱਜੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਨਾਲ ਹੋਰ ਅਧਿਕਾਰੀ। ਤਸਵੀਰ: ਰਾਹੀਂ ਗੁਰਪ੍ਰੀਤ ਸਿੰਘ ਢਿੱਲੋਂ 03-11-2026
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ ਵਲੋਂ ਅੱਜ ਬਲਾਕ ਚੋਗਾਵਾਂ, ਹਰਸਾ ਛੀਨਾਂ ਅਤੇ ਅਜਨਾਲਾ ਦੇ ਵੱਖ-ਵੱਖ ਪਿੰਡਾਂ ਲੋਪੋਕੇ, ਸਾਰੰਗੜਾ, ਭੀਲੋਵਾਲੀ, ਕੱਕੜ, ਚਮਿਆਰੀ, ਕੁਰਾਲੀਆਂ, ਥੋਬਾ ਅਤੇ ਕੁੱਕੜਾਂਵਾਲਾ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਥੋਬਾ ਦੇ ਕਿਸਾਨ ਸ. ਹਰੀ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਬੇਲਰਾਂ ਰਾਹੀਂ ਇਕੱਠੀ ਕੀਤੀ ਗਈ ਪਰਾਲੀ ਦੀ ਸਾਂਭ-ਸੰਭਾਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸੁਪਰ ਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿਚ ਹੀ ਮਿਲਾ ਕੇ ਕਣਕ ਦੀ ਕੀਤੀ ਜਾ ਰਹੀ ਬਿਜਾਈ ਦਾ ਵੀ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਬੇਲਰ ਮਾਲਕਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਜਿਸ ਦੀ ਵਰਤੋਂ ਕਰਕੇ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ, ਉੱਥੇ ਹੀ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦਾ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਬੇਲਰ ਮਾਲਕਾਂ ਵਲੋਂ ਇਕੱਠੀ ਕੀਤੀ ਗਈ ਪਰਾਲੀ ਦੇ ਡੰਪਾਂ ਦਾ ਦੌਰਾ ਵੀ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੇ ਇਨ੍ਹਾਂ ਡੰਪਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਨੂੰ ਤਰਜੀਹ ਦੇਣ, ਕਿਉਂਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਆਉਂਦਾ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਐਨ ਅੰਮ੍ਰਿਤਪਾਲ ਸਿੰਘ ਚਾਹਲ, ਐਸ.ਡੀ.ਓ ਸੁਖਮਨੀ ਸਿੰਘ ਖਹਿਰਾ, ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ, ਗੁਰਜੋਤ ਸਿੰਘ, ਜਸਦੀਪ ਸਿੰਘ ਏਈਓ, ਅਜਮੇਰ ਸਿੰਘ ਏਡੀਓ, ਜੁਗਰਾਜ ਸਿੰਘ, ਬ੍ਰਹਮਜੀਤ ਸਿੰਘ, ਸੁਖਮੀਤ ਸਿੰਘ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਅਗਾਂਹ ਵਧੂ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤਿਵਾੜੀ ਨੇ ਐੱਮ. ਪੀ. ਲੈਂਡ ਫੰਡ ਨਾਲ ਜਾਟ ਭਵਨ ਵਿਖੇ ਸਥਾਪਤ ਲਿਫਟ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪ੍ਰਦੀਪ ਸਿੰਘ ਕੰਗ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।