04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਈ.ਟੀ.ਓ. ਵਲੋਂ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1 ਤੋਂ 85ਵੀਂ ਤੀਰਥ ਯਾਤਰਾ ਬੱਸ ਰਵਾਨਾ

ਜੰਡਿਆਲਾ ਗੁਰੂ, 3 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਜੰਡਿਆਲਾ ਗੁਰੂ ਤੋਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 04-11-2026
ਜੰਡਿਆਲਾ ਗੁਰੂ, 3 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਜੰਡਿਆਲਾ ਗੁਰੂ ਤੋਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1 ਤੋਂ ਹਲਕੇ ਦੀ 85ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਧਾਮ ਦੇ ਦਰਸ਼ਨ ਕਰੇਗੀ। ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ,ਸ੍ਰੀ ਨਾਂਦੇੜ ਸਾਹਿਬ ਦੇ ਦਰਸ਼ਨ ਦੀਦਾਰੇ ਉਪਰੰਤ ਹੈੱਡਕੁਆਟਰ ਬਾਬਾ ਬਕਾ... ਅਗਲੀ ਖ਼ਬਰ ਜੁਗਰਾਜ ਸਿੰਘ ਧੂਲਕਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।