2027 ਦੀਆਂ ਚੋਣਾਂ ਲਈ ਮੁੜ ਟਿਕਟ ਮਿਲਣ ਤੋਂ ਬਾਅਦ ਘਰ-ਘਰ ਪਹੁੰਚ ਰਹੇ ਹਨ ਵਿਧਾਇਕ- ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ )-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਤੋਂ ਮੁੜ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਅੱਜ ਵਿਧਾਇਕ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 9 ਵਿਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ।
ਅਜਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ )-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਤੋਂ ਮੁੜ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਅੱਜ ਵਿਧਾਇਕ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 9 ਵਿਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਾਰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਲਾਮਬੰਦ ਕੀਤਾ। ਉਨ੍ਹਾਂ ਲੋਕਾਂ ਨੂੰ ਪਾਰਟੀ ਦੇ ਹੱਕ ਵਿਚ ਇਕਜੁੱਟ ਹੋ ਕੇ ਸਾਥ ਦੇਣ ਦੀ ਅਪੀਲ ਵੀ ਕੀਤੀ।ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਕੁਝ ਦਿਨ ਪਹਿਲਾਂ ਹੀ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਹਲਕਾ ਅਜਨਾਲਾ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਪਾਰਟੀ ਉਮੀਦਵਾਰ ਐਲਾਨਿਆ ਗਿਆ ਸੀ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਮਹਿਲਾ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਰਪਰਸਨ ਗੀਤਾ ਗਿੱਲ ਅਜਨਾਲਾ, ਸਾਬਕਾ ਕੌਂਸਲਰ ਨੰਬਰਦਾਰ ਇੰਦਰਪਾਲ ਸਿੰਘ ਸ਼ਾਹ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ, ਸ਼ਿਵਦੀਪ ਸਿੰਘ ਚਾਹਲ, ਰਸ਼ਪਾਲ ਸਿੰਘ ਕੋਟਲਾ, ਚੇਅਰਮੈਨ ਮੋਹਨ ਸਿੰਘ ਸਰਾਫ, ਬਲਾਕ ਸੰਮਤੀ ਮੈਂਬਰ ਲਵਕਰਨ ਸਿੰਘ ਭੱਖਾ, ਹਰਪ੍ਰੀਤ ਸਿੰਘ ਸੋਹਲ, ਚੇਅਰਮੈਨ ਅਜੇ ਸ਼ਰਮਾ, ਅਵਿਨਾਸ਼ ਮਸੀਹ, ਰਮਨ ਮਹਿਤਾ, ਦੀਪਕ ਭੱਟੀ, ਸੁੱਖ ਨਿੱਝਰ ਅਤੇ ਦਿਲਬਾਗ ਸਿੰਘ ਘੁੱਲੀ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ ।