06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੈਬਨਿਟ ਮੰਤਰੀ ਵਲੋਂ ਗਹਿਰੀ ਮੰਡੀ ਵਿਖੇ ਯੋਜਨਾ ਲਈ ਯੋਗਦਾਨ ਪਾਉਣ ਵਾਲੀਆਂ ਸਖੀਆਂ ਦਾ ਸਨਮਾਨ

ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਕੈਬਨਿਟ ਮੰਤਰੀ ਗਹਿਰੀ ਮੰਡੀ ਵਿਖੇ ਯੋਜਨਾ ਲਈ ਯੋਗਦਾਨ ਪਾਉਣ ਵਾਲੀਆਂ ਸਖੀਆਂ ਦਾ ਸਨਮਾਨ ਕਰਨ ਮੌਕੇ। ਤਸਵੀਰ : ਅੰਮ੍ਰਿਤ ਪਾਲ ਸਿੰਘ 06-11-2026
ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਖੀਆਂ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਸੂਬੇ ਦੀਆਂ ਮਾਵਾਂ ਅਤੇ ਧੀਆਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਬੋਹਰ ਵਿਖੇ ਸਮਾਗਮ ਦੌਰਾਨ ਸਨਮਾਨ ਰਾਸ਼ੀ ਜਾਰੀ ਕੀਤੀ ਗਈ ਸੀ, ਜਦਕਿ ਅਗਲੀ ਕਿਸ਼ਤ 1 ਦਸੰਬਰ ਨੂੰ ਜਾਰੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ ਮਾਵਾਂ ਅਤੇ ਧੀਆਂ ਨੂੰ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਮਾਣ-ਸਤਿਕਾਰ ਵਧਾਉਣਾ ਹੈ।
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ 10 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਬੂੜੇਵਾਲੀ ਪਿੰਡ ਦੀ ਸੜ੍ਹਕ ਅਗਲੀ ਖ਼ਬਰ ਖਾਲਸਾ ਕਾਲਜ ਚਵਿੰਡਾ ਦੇਵੀ ਦਾ ਇੰਟਰ ਕਾਲਜ ਵਾਟਰ ਸਪੋਰਟਸ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।