ਜ਼ਿਲ੍ਹਾ ਸਵੀਪ ਟੀਮ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੂੰ ਜੀ ਆਇਆਂ ਆਖਿਆ
ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਸਿੱਖਿਆ ਦੇ ਖੇਤਰ ਦੀ ਨਾਮਵਰ ਹਸਤੀ ਅਤੇ ਆਪਣੇ ਮਿਹਨਤੀ ਸੁਭਾਅ ਅਤੇ ਕੰਮ ਪ੍ਰਤੀ ਸਮਰਪਣ ਭਾਵਨਾ ਲਈ ਜਾਣੇ ਜਾਂਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੂੰ ਅੱਜ ਸਮੁੱਚੀ ਜ਼ਿਲ੍ਹਾ ਸਵੀਪ ਟੀਮ ਵਲੋਂ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਨਾਲ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਜ਼ਿਲ੍ਹਾ ਬਣਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ।
ਅਜੀਤ ਡੈਸਕ
06-11-2026