ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਖੀਆਂ ਦਾ ਵਿਸ਼ੇਸ਼ ਸਨਮਾਨ
ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-‘ਮਾਵਾਂ ਦੀਆਂ ਸਤਿਕਾਰ ਯੋਜਨਾ’ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾ ਸਖੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਪਿੰਡ ਛੰਨ ਕੋਹਾਲੀ ਵਿਖੇ ਵਾਈਸ ਚੇਅਰਮੈਨ ਤਰਸੇਮ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਲਕਾ ਇੰਚਾਰਜ ਸੋਨੀਆ ਮਾਨ ਅਤੇ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
06-11-2026