ਪਿੰਡ ਧਿਆਨਪੁਰ ਵਿਖੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਹਿਲੀ ਬੱਸ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬਾਬਾ ਬਕਾਲਾ ਸਾਹਿਬ ਦੇ ਪਿੰਡ ਧਿਆਨਪੁਰ ਵਿਖੇ ਅੱਜ ਧਾਰਮਿਕ ਯਾਤਰਾ ਦੀ ਪਹਿਲੀ ਬੱਸ ਨੂੰ ਪੂਰੇ ਉਤਸ਼ਾਹ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਪਿੰਡ ਦੀ ਸਮੂਹ ਸੰਗਤ ਵਲੋਂ ਅਰਦਾਸ ਕੀਤੀ ਗਈ ਅਤੇ ਮੈਂਬਰ ਮੰਗਲ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਬੱਸ ਨੂੰ ਰਵਾਨਾ ਕੀਤਾ।
ਅਜੀਤ ਡੈਸਕ
06-11-2026