08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਆਮ ਆਦਮੀ ਪਾਰਟੀ ਵਲੋਂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਜ਼ਿਲ੍ਹਾ ਸਕੱਤਰ ਨਿਯੁਕਤ

ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਦੇ ਵਸਨੀਕ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਮਾਜ ਸੇਵੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੂੰ ਆਮ ਆਦਮੀ ਪਾਰਟੀ ਦੀ ਪਾਰਟੀ ਹਾਈ ਕਮਾਂਡ ਵਲੋਂ ਉਹਨਾਂ ਦੀ ਪਾਰਟੀ ਪ੍ਰਤੀ ਕੀਤੀ ਗਈ ਸੇਵਾ-ਨਿਸ਼ਠਾ-ਇਮਾਨਦਾਰੀ ਅਤੇ ਲੰਮੇ ਸਮੇਂ ਤੋਂ ਕੀਤੇ ਗਏ ਸੰਘਰਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਸਕੱਤਰ ਐਸ. ਸੀ.

ਅਜੀਤ ਡੈਸਕ 08-11-2026
ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਦੇ ਵਸਨੀਕ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਮਾਜ ਸੇਵੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੂੰ ਆਮ ਆਦਮੀ ਪਾਰਟੀ ਦੀ ਪਾਰਟੀ ਹਾਈ ਕਮਾਂਡ ਵਲੋਂ ਉਹਨਾਂ ਦੀ ਪਾਰਟੀ ਪ੍ਰਤੀ ਕੀਤੀ ਗਈ ਸੇਵਾ-ਨਿਸ਼ਠਾ-ਇਮਾਨਦਾਰੀ ਅਤੇ ਲੰਮੇ ਸਮੇਂ ਤੋਂ ਕੀਤੇ ਗਏ ਸੰਘਰਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਸਕੱਤਰ ਐਸ.ਸੀ. ਸੈੱਲ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਹਲਕੇ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ । ਸੂਤਰਾਂ ਅਨੁਸਾਰ 2027 ਦੀਆਂ ਚੋਣਾਂ ਦੇ ਮੱਦੇ ਨਜ਼ਰ ਪਾਰਟੀ ਹਾਈ ਕਮਾਂਡ ਵਲੋਂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੂੰ ਹੋਰ ਵੀ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ । ਜਿਕਰਯੋਗ ਹੈ ਕਿ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੇ 2015 ਤੋਂ ਪਾਰਟੀ ਨਾਲ ਜੁੜ ਕੇ ਕਈ ਵੱਖ ਵੱਖ ਅਹੁਦਿਆਂ ’ਤੇ ਕੰਮ ਕਰ ਚੱਕੇ ਹਨ। ਉਹਨਾਂ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਹੋਣ ’ਤੇ ਜਿੱਥੇ ਵਲੰਟੀਅਰ ਸਾਥੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਐਸ.ਸੀ. ਸਮਾਜ ਦੇ ਲੋਕਾਂ ਵਿਚ ਇਨਸਾਫ਼ ਦੀ ਉਮੀਦ ਜਾਗੀ ਹੈ ਕਿ ਸੂਬੇਦਾਰ ਹਰਜੀਤ ਸਿੰਘ ਅਪਣੇ ਨਗਰ ਦਾ ਹੋਰ ਮਾਣ ਵਧਾਉਣਗੇ । ਸੂਬੇਦਾਰ ਹਰਜੀਤ ਸਿੰਘ ਨੇ ਅਹੁਦਾ ਮਿਲਣ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਮਿਲੀ ਹੋਈ ਸੇਵਾ ਪੂਰੀ ਤਨਦੇਹੀ ਨਾਲ ਨਿਭਾਉਣਗੇ ।
ਪਿਛਲੀ ਖ਼ਬਰ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ... ਅਗਲੀ ਖ਼ਬਰ ਏਂਜਲਜ਼ ਪੈਰਾਡਾਈਜ਼ ਸਕੂਲ ਅਜਨਾਲਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਲਗਾਇਆ ਬਾਜ਼ਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।