10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੰਤਰੀ ਈਟੀਓ ਨੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਦੀਵੇ ਜਗਾ ਕੇ ਮਨਾਈ ਦੀਵਾਲੀ

ਜੰਡਿਆਲਾ ਗੁਰੂ, 9 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 10-11-2026
ਜੰਡਿਆਲਾ ਗੁਰੂ, 9 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੀਵਾਲੀ ਦਾ ਤਿਉਹਾਰ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਦੀਵੇ ਜਗਾ ਕੇ ਮਨਾਇਆ। ਇਸ ਮੌਕੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਜੰਡਿਆਲਾ ਗੁਰੂ ਵਿਖੇ ਦੀਵਾ ਜਗਾ ਕੇ ਅਰਦਾਸ ਕੀਤੀ ਕਿ ਸਿੱਖਿਆ ਦੇ ਇਹ ਮੰਦਰ ਇਸੇ ਤਰ੍ਹਾਂ ਸਮਾਜ ਵਿੱਚ ਗਿਆਨ ਦਾ ਚਾਨਣ ਫੈਲਾਉਂਦੇ ਰਹਿਣ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੂਲ ਨਾਲ ਉਨ੍ਹਾਂ ਦੀਆਂ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ । ਉਪਰੰਤ ਉਨ੍ਹਾਂ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨੰਬਰ 3 (ਲੜਕੇ), ਜੰਡਿਆਲਾ ਗੁਰੂ ਵਿਖੇ ਵੀ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨਾਲ ਮਿਲ ਕੇ ਦੀਪਮਾਲਾ ਕੀਤੀ।
ਪਿਛਲੀ ਖ਼ਬਰ ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਰਾਜਪੂਤਾਂ ਦਾ 23ਵਾਂ ਸਾਲਾਨਾ ਸਮਾਗਮ ‘ਮੈਂ ਪੰਜਾਬ ਬੋਲਦਾ ਹਾਂ’ ਯਾਦਗਾਰੀ ਹੋ ਗ... ਅਗਲੀ ਖ਼ਬਰ ਪਾਕਿ ਦੇ ਤਰਬੇਲਾ ਡੈਮ ’ਚ ਸੁਰੱਖਿਆ ਬੰਨ੍ਹ ਟੁੱਟਣ ਕਾਰਨ ਪਾਣੀ ਭਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।