11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬੰਦੀ ਛੋੜ ਦਿਵਸ ਦੇ ਸੰਬੰਧ ਵਿਚ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੌਂਕ ਮਹਿਤਾ, 10 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿਚੋਂ ਨਵੇਂ ਵਿਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਬੰਦੀ ਛੋੜ ਦਿਵਸ ਦੇ ਸ਼ੁਭ ਤਿਉਹਾਰ ਦੇ ਸਬੰਧ ਵਿਚ ਕਰਵਾਏ ਗਏ ਦੀਵਾ ਮੇਕਿੰਗ ਅਤੇ ਰੰਗੋਲੀ ਮੇਕਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 11-11-2026
ਚੌਂਕ ਮਹਿਤਾ, 10 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿਚੋਂ ਨਵੇਂ ਵਿਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਬੰਦੀ ਛੋੜ ਦਿਵਸ ਦੇ ਸ਼ੁਭ ਤਿਉਹਾਰ ਦੇ ਸਬੰਧ ਵਿਚ ਕਰਵਾਏ ਗਏ ਦੀਵਾ ਮੇਕਿੰਗ ਅਤੇ ਰੰਗੋਲੀ ਮੇਕਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਸੁੰਦਰ ਦੀਵਿਆਂ ਅਤੇ ਰੰਗ-ਬਿਰੰਗੀਆਂ ਰੰਗੋਲੀਆਂ ਨੇ ਸਭ ਦਾ ਮਨ ਮੋਹ ਲਿਆ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਲੁਕੀ ਹੋਈ ਕਲਾ ਅਤੇ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ- ਵਿਸ਼ਵਾਸ, ਮਿਹਨਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ । ਇਸ ਮੌਕੇ ਹੋਰ ਹਾਜ਼ਰ ਸ਼ਖਸੀਅਤਾਂ ਵਿਚ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਜੋਤ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ, ਮੈਡਮ ਮਨਦੀਪ ਕੌਰ, ਮੈਡਮ ਸੁਖਵੰਤ ਕੌਰ, ਮੈਡਮ ਕਿਰਨਪ੍ਰੀਤ ਕੌਰ ਸਮੇਤ ਸਮੂਹ ਸਕੂਲ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਬਾਬਾ ਪੱਲ੍ਹਾ ਹਾਕੀ ਟੂਰਨਾਮੈਂਟ ਕਮੇਟੀ ਬੁਤਾਲਾ ਵਲੋਂ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤਣ ਵਾਲੇ ਉਲੰਪੀਅਨ ਦਿਲਪ੍ਰੀਤ ਸਿ... ਅਗਲੀ ਖ਼ਬਰ ਗੁਰਦੁਆਰਾ ਚੁਬੱਚਾ ਸਾਹਿਬ ਵਿਖੇ ਬਾਬਾ ਸਾਧਾਰਨ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਸਾਲਾਨਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।