11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਜਨਾਲਾ ਵਿਖੇ ਅੱਜ ਹੋਵੇਗੀ ਬੀਬੀ ਹਰਸਿਮਰਤ ਕੌਰ ਬਾਦਲ ਦੀ ‘ਮਾਵਾਂ-ਧੀਆਂ ਲਲਕਾਰ ਰੈਲੀ’, ਤਿਆਰੀਆਂ ਮੁਕੰਮਲ-ਜੋਧ ਸਿੰਘ ਸਮਰਾ

ਅਜਨਾਲਾ, 10 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ‘ਮਾਵਾਂ-ਧੀਆਂ ਲਲਕਾਰ ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀਆਂ ਦੀ ਲੜੀ ਤਹਿਤ ਅੱਜ ਅਜਨਾਲਾ ਦੇ ਸੁੱਖਹਰਪ੍ਰੀਤ (ਸ਼ਿਵਾ) ਪੈਲੇਸ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਰੈਲੀ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

ਅਜੀਤ ਡੈਸਕ 11-11-2026
ਅਜਨਾਲਾ, 10 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ‘ਮਾਵਾਂ-ਧੀਆਂ ਲਲਕਾਰ ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀਆਂ ਦੀ ਲੜੀ ਤਹਿਤ ਅੱਜ ਅਜਨਾਲਾ ਦੇ ਸੁੱਖਹਰਪ੍ਰੀਤ (ਸ਼ਿਵਾ) ਪੈਲੇਸ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਰੈਲੀ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਇੰਚਾਰਜ ਸ. ਜੋਧ ਸਿੰਘ ਸਮਰਾ ਖੁਦ ਪੈਲੇਸ ਵਿਖੇ ਪਹੁੰਚੇ ਅਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਮਰਾ ਨੇ ਦੱਸਿਆ ਕਿ ਰੈਲੀ ਸਬੰਧੀ ਸਟੇਜ, ਬੈਠਣ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੱਲ੍ਹ ਨੂੰ ਹੋਣ ਵਾਲੀ ਰੈਲੀ ਵਿਚ ਮਾਵਾਂ, ਧੀਆਂ ਅਤੇ ਭੈਣਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਭਾਈ ਜੋਰਾਵਰ ਸਿੰਘ ਅਜਨਾਲਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਜਨਾਲਾ, ਪ੍ਰਧਾਨ ਗੁਰਜੰਟ ਸਿੰਘ, ਪੀ.ਏ ਗੁਰਭੇਜ ਸਿੰਘ ਭੱਟੀ, ਜਗਤਾਰ ਸਿੰਘ ਰਾਜੀਆ, ਰਛਪਾਲ ਸਿੰਘ ਬਾਊ, ਸਤਿੰਦਰ ਸਿੰਘ ਸ਼ਿੰਦਰੀ ਅਤੇ ਬੱਲੀ ਰਾਜੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਸਰਕਾਰ ਦੇ ਨੀਤੀ ਆਯੋਗ ਵਲੋਂ ਇੰਟਰਨੈਸ਼ਨਲ ਫਤਹਿ ਅਕੈਡਮੀ ਨੂੰ ਨਵੀਨਤਾਕਾਰੀ ਸਿੱਖਿਆ ਦੇ ਖੇਤਰ ਵਿਚ ਸਰਬਉੱਚ ਸਨਮਾਨ ਨ... ਅਗਲੀ ਖ਼ਬਰ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੱਜਣ ਸਿੰਘ ਔਲਖ ਦੀ ਅਗਵਾਈ ’ਚ ਰੈਲੀ ਲਈ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।