ਚੇਅਰਮੈਨ ਸੰਧੂ ਅਤੇ ਐਨ . ਆਰ . ਆਈ . ਰਿੰਪਲ ਧੁੰਨਾ ਨੇ ਲੋੜਵੰਦ ਪਰਿਵਾਰਾਂ ਨਾਲ ਮਨਾਈ ਦੀਵਾਲੀ
ਟਾਂਗਰਾ, 10 ਨਵੰਬਰ (ਹਰਜਿੰਦਰ ਸਿੰਘ ਕਲੇਰ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਚਿਹਰਿਆਂ ’ਤੇ ਖੁਸ਼ੀਆਂ ਲਿਆਉਣ ਦੇ ਉਦੇਸ਼ ਨਾਲ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰੱਸਟ ਖਿਲਚੀਆਂ ਵਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸੈਂਕੜੇ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਅਤੇ ਮਠਿਆਈਆਂ ਵੰਡੀਆਂ ਗਈਆਂ। ਇਸ ਸੇਵਾ ਮੁਹਿੰਮ ਦੀ ਅਗਵਾਈ ਟਰੱਸਟ ਦੇ ਚੇਅਰਮੈਨ ਸਵਰਨਜੀਤ ਸਿੰਘ ਸੰਧੂ ਨੇ ਕੀਤੀ।
ਅਜੀਤ ਡੈਸਕ
11-11-2026