13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ੍ਰੀ ਦੁਰਗਿਆਣਾ ਕਮੇਟੀ ਵਲੋਂ ਛੱਠ ਪੂਜਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ

ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਚਾਰ ਦਿਨਾਂ ਦੇ ਲੋਕ ਆਸਥਾ ਦੇ ਤਿਊਹਾਰ ਛੱਠ ਪੂਜਾ ਨੂੰ ਲੈ ਕੇ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸੰਬੰਧੀ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਨੇ ਦੱਸਿਆ ਕਿ ਛੱਠ ਪੂਜਾ ਦਾ ਤਿਊਹਾਰ 13 ਨਵੰਬਰ ਤੋਂ ਆਰੰਭ ਹੋਵੇਗਾ ਅਤੇ 16 ਨਵੰਬਰ ਨੂੰ ਇਸ ਦੀ ਸੰਪੂਰਨਤਾ ਲਈ ਸ਼ਰਧਾਲੂਆਂ ਦੀ ਭੀੜ੍ਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਇੱਕਤਰ ਹੋਵੇਗੀ।

ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਚਾਰ ਦਿਨਾਂ ਦੇ ਲੋਕ ਆਸਥਾ ਦੇ ਤਿਊਹਾਰ ਛੱਠ ਪੂਜਾ ਨੂੰ ਲੈ ਕੇ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸੰਬੰਧੀ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਨੇ ਦੱਸਿਆ ਕਿ ਛੱਠ ਪੂਜਾ ਦਾ ਤਿਊਹਾਰ 13 ਨਵੰਬਰ ਤੋਂ ਆਰੰਭ ਹੋਵੇਗਾ ਅਤੇ 16 ਨਵੰਬਰ ਨੂੰ ਇਸ ਦੀ ਸੰਪੂਰਨਤਾ ਲਈ ਸ਼ਰਧਾਲੂਆਂ ਦੀ ਭੀੜ੍ਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਇੱਕਤਰ ਹੋਵੇਗੀ। ਉਨ੍ਹਾਂ ਕਿਹਾ ਕਿ ਛੱਠ ਪੂਜਾ ਨੂੰ ਲੈ ਕੇ ਕਮੇਟੀ ਵਲੋਂ ਸੰਬੰਧਿਤ ਕਰਮਚਾਰੀਆਂ ਦੀਆਂ ਡਿਊਟੀਆਂ ਲੱਗਾ ਦਿੱਤੀਆਂ ਗਈਆਂ ਹਨ ਅਤੇ ਮੰਦਰ ਦੇ ਸਰੋਵਰ ਸਮੇਤ ਹੋਰਨਾਂ ਥਾਂਵਾਂ ਦੀ ਸਾਫ਼ ਸਫਾਈ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਭਾਰੀ ਭੀੜ੍ਹ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਦਾ ਵੀ ਸਹਿਯੋਗ ਲਿਆ ਜਾਵੇਗਾ।
ਪਿਛਲੀ ਖ਼ਬਰ ਥਾਣਾ ਰਣਜੀਤ ਐਵਨਿਊ, ਹਵਾਈ ਅੱਡਾ ਦੇ ਐਸ.ਐਚ. ਓ. ਸਣੇ ਦਰਜਨ ਪੁਲਿਸ ਮੁਲਾਜ਼ਮ ਬਦਲੇ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਕੰਦੋਵਾਲੀ ਵਿਖੇ ਖੇਡ ਮੈਦਾਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।