13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਧਾਇਕ ਧਾਲੀਵਾਲ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸੁਰਿੰਦਰਪਾਲ ਸਿੰਘ ਤਾਲਬਪੁਰਾ ਅਤੇ ਸਾਥੀਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੀਆਂ ਅਜਿਹੀਆਂ ਕਥਿਤ ਸਿਆਸੀ ਚਾਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਪੰਜਾਬ ਵਿਚ ਅਮਨ-ਸ਼ਾਂਤੀ ਦਾ ਮਾਹੌਲ ਖ਼ਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਹਾਲ ਹੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਸਾਬਕਾ ਹਲਕਾ ਇੰਚਾਰਜ ਸੁਰਿੰਦਰਪਾਲ ਸਿੰਘ ਤਾਲਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਅਜੀਤ ਡੈਸਕ 13-11-2026
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੀਆਂ ਅਜਿਹੀਆਂ ਕਥਿਤ ਸਿਆਸੀ ਚਾਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਪੰਜਾਬ ਵਿਚ ਅਮਨ-ਸ਼ਾਂਤੀ ਦਾ ਮਾਹੌਲ ਖ਼ਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਹਾਲ ਹੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਸਾਬਕਾ ਹਲਕਾ ਇੰਚਾਰਜ ਸੁਰਿੰਦਰਪਾਲ ਸਿੰਘ ਤਾਲਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਧਮਕੀ ਮਾਮਲੇ ਦੀ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਕਾਬੂ ਕਰਨਾ ਚਾਹੀਦਾ ਹੈ ਅਤੇ ਅਜਿਹੀਆਂ ਧਮਕੀਆਂ ਦੇ ਪਿੱਛੇ ਕੰਮ ਕਰ ਰਹੇ ਲੋਕਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸੁਰਿੰਦਰਪਾਲ ਸਿੰਘ ਤਾਲਬਪੁਰਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅਜਨਾਲਾ ਵਿੱਚ ਆਮ ਆਦਮੀ ਪਾਰਟੀ ਦੀ ਟੀਮ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਇਕਬਾਲ ਸਿੰਘ ਰਿਆੜ, ਪ੍ਰਧਾਨ ਹਰਜੀਤ ਸਿੰਘ ਗੁਰਾਲਾ, ਸਰਪੰਚ ਸੁਖਦੇਵ ਸਿੰਘ ਮਲਵਈ, ਸਰਪੰਚ ਲਵਪ੍ਰੀਤ ਸਿੰਘ ਹਰੜ, ਸਰਪੰਚ ਪਰਮਜੀਤ ਸਿੰਘ ਰਾਏਪੁਰ ਕਲਾਂ, ਪ੍ਰਧਾਨ ਦਵਿੰਦਰ ਸੋਨੂੰ, ਸਰਪੰਚ ਨਗੀਨ ਸਿੰਘ ਸ਼ਾਹਲੀਵਾਲ, ਬਲਜੀਤ ਸਿੰਘ ਰੋਖੇ ਅਤੇ ਸਰਪੰਚ ਗੁਰਪ੍ਰੀਤ ਸਿੰਘ ਕੋਟਲੀ ਕੋਕਾ, ਰਜਵੰਤ ਸਿੰਘ ਮਹਿਲਾਂਵਾਲਾ ਅਤੇ ਦਰਸ਼ਨ ਸਿੰਘ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਰਕਾਰ ਦੀ ਮੁੱਖ ਤਰਜੀਹ- ਵਿਧਾਇਕ ਧਾਲੀਵਾਲ ਅਗਲੀ ਖ਼ਬਰ ਅਟਾਰੀ-ਵਾਹਗਾ ਬਾਰਡਰ ਖੋਲ੍ਹਣ ਲਈ ਅਟਾਰੀ ਸਰਹੱਦ ’ਤੇ ਵਾਹਿਗੁਰੂ ਅੱਗੇ ਕੀਤੀ ਅਰਦਾਸ ਬੇਨਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।