ਸਤਿਗੁਰੂ ਸੇਵਾ ਸੁਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ
ਵੇਰਕਾ, 13 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਤਿਗੁਰੂ ਸੇਵਾ ਸੁਸਾਇਟੀ ਵੇਰਕਾ ਦੇ ਪ੍ਰਧਾਨ ਦਲਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਜਸਬੀਰ ਸਿੰਘ ਗਿੱਲ ਵਲੋਂ ਪ੍ਰਧਾਨ ਦਲਜੀਤ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰਾਂ ਦਾ ਪਾਰਟੀ ਵਿਚ ਆਉਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
14-11-2026