14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

2027 ’ ਚ ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤੇਗੀ ਆਮ ਆਦਮੀ ਪਾਰਟੀ-ਜਰਨੈਲ ਸਿੰਘ ਢੋਟ * ਕਿਹਾ, ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ‘ਆਪ’ ਵਚਨਬੱਧ

ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਜਰਨੈਲ ਸਿੰਘ ਢੋਟ 14-11-2026
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਪਾਰਟੀ ਵਲੋਂ ਜ਼ਮੀਨੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵਰਕਰਾਂ ਵਲੋਂ ਸਰਕਾਰ ਦੀਆਂ ਪ੍ਰਾਪਤੀਆਂ, ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਘਰ-ਘਰ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਢੋਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਆਮ ਲੋਕਾਂ ਦੀ ਭਲਾਈ, ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕਿਆਂ ਅਤੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਕੇਂਦਰਿਤ ਹਨ। ਉਨ੍ਹਾਂ ਪਾਰਟੀ ਵਲੋਂ ਹਾਲ ਹੀ ਵਿਚ ਐਲਾਨੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਏਜੰਡੇ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ।
ਪਿਛਲੀ ਖ਼ਬਰ ਕਾਂਗਰਸ ਦੇ ਇੰਚਾਰਜ ਸਚਿਨ ਪਾਈਲਟ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਕੀਤੀ ਅੰਮ੍ਰਿਤਸਰ ਦੇ ਕਾਗਰਸੀਆਂ ਨਾਲ ਮੀਟਿੰਗ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ’ਤੇ ਡਾ. ਇੰਦਰਜੀਤ ਕੌਰ ਵਲੋਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।